29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਕੌਂਸਲਰ ਸ਼ੀਰਾ ਵਲੋਂ ਵਾਰਡ-48 'ਚ ਕਰਵਾਈ ਮੀਟਿੰਗ 'ਚ ਹੋਇਆ ਵੱਡਾ ਇਕੱਠ

Ad Position 21
No active advertisement
ਕਾਂਗਰਸ ਦੀ ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਸਨਮਾਨ ਕਰਦੇ ਹੋਏ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਤੇ ਕਾਂਗਰਸੀ ਵਰਕਰ | ਅਜੀਤ ਤਸਵੀਰ <br/> 27-04-2026
ਲੁਧਿਆਣਾ, 26 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ 48 ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਟਕਸਾਲੀ ਕਾਂਗਰਸੀ ਆਗੂ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਾਂਗਰਸੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਲਗਾ ਕੇ ਸੱਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਨੇੜੇ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਤਾਂ ਆਉਣ ਲੱਗ ਗਏ ਹਨ, ਪਰ ਉਹ ਲੰਬਾ ਸਮਾ ਬੀਤ ਜਾਣ ਦੇ ਬਾਵਜੂਦ ਵੀ ਹਾਲ ਦੀ ਘੜੀ ਕਾਗਜ਼ਾਂ ਤੱਕ ਹੀ ਸੀਮਤ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਸੱਤਾ ਪ੍ਰਾਪਤ ਕਰਨ ਵਾਲੀ 'ਆਪ' ਸੂਬੇ ਦੇ ਲੋਕਾਂ ਨਾਲ ਵਾਅਦੇ ਪੂਰੇ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ, ਜਿਸ ਦਾ ਜਵਾਬ ਦੇਣ ਲਈ ਸੂਬੇ ਦੇ ਲੋਕ ਤਿਆਰ ਬੈਠੇ ਹਨ, ਜੋ ਕਿ ਸਮਾਂ ਆਉਣ 'ਤੇ ਆਪਣੇ ਮਤਦਾਨ ਨਾਲ ਜਵਾਬ ਦੇਣਗੇ | ਬੈਂਸ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ | ਉਨ੍ਹਾਂ ਕਿਹਾ ਕਿ ਚੇਤ ਸਿੰਘ ਨਗਰ ਸਮੇਤ ਪੂਰੇ ਸ਼ਹਿਰ ਵਿਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ | ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਨੇ ਬੈਂਸ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ ਅਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਰਾਮ ਸਰੂਪ, ਮਹਿੰਦਰ ਸਿੰਘ, ਗੁਰਬਖਸ਼ ਸਿੰਘ ਰੁਪਾਲ, ਹਰਦਰਸ਼ ਸਿੰਘ ਪੱਬੀ, ਅਵਤਾਰ ਸਿੰਘ, ਦਰਸ਼ਨ ਬਿੱਟੂ, ਸੁਖਜਿੰਦਰ, ਮਨੀ ਚਾਵਲਾ, ਬੇਅੰਤ ਸਿੰਘ, ਯਾਦਵਿੰਦਰ, ਰਮੇਸ਼ ਸ਼ਰਮਾ ਅਤੇ ਵਾਰਡ ਪ੍ਰਧਾਨ ਹੇਮੰਤ ਸ਼ਰਮਾ, ਹਨੀ ਆਦਿ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ |
Ad Position 22
No active advertisement
ਪਿਛਲੀ ਖ਼ਬਰ ਆਈਨੌਕਸੈਪ ਵਲੋਂ ਟਾਟਾ ਸਟੀਲ ਦੇ ਲੁਧਿਆਣਾ ਵਿਖੇ 280 ਟੀ.ਪੀ.ਡੀ. ਏ.ਐਸ.ਯੂ. ਪਲਾਂਟ ਦੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਵਿਚ ਵਿਸ਼ੇਸ਼ ਗੁਰਮਤਿ ਸਮਾਗਮ
Ad Position 24