29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

10 ਮਈ ਦੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ-ਕਾਉਂਕੇ • ਰੈਲੀ ਲਈ ਲੋਕਾਂ ਵਿਚ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਨ 'ਤੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿਖੇ 10 ਮਈ ਨੂੰ ਵਿਸ਼ਾਲ ਰੈਲੀ ਰੱਖੀ ਗਈ ਹੈ, ਉਸ ਲਈ ਅਕਾਲੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਤÏਰ 'ਤੇ ਸੰਬੋਧਨ ਕਰਨਗੇ, ਜਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਦੱਸਿਆ ਕਿ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ, ਦਿੱਲੀ ਲਾਲ ਕਿਲੇ੍ਹ ਦੇ ਜੇਤੂ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇ: ਗਾਬੜੀਆ ਦੀ ਅਗਵਾਈ ਹੇਠ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਨÏਜਵਾਨਾਂ 'ਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਅਤੇ ਉਹ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਤੋਂ ਪੇ੍ਰਰਨਾ ਲੈਕੇ 2027 'ਚ 'ਆਪ' ਸਮੇਤ ਦਿੱਲੀ ਦੀ ਅਗਵਾਈ ਕਬੂਲੀ ਬੈਠੀਆਂ ਸਾਰੀਆਂ ਪਾਰਟੀਆਂ ਨੂੰ ਪੰਜਾਬ ਚੋਂ ਚੱਲਦਾ ਕਰ ਦੇਣਗੇ¢ ਉਨ੍ਹਾਂ ਕਿਹਾ ਕਿ ਇਹ ਸਮਾਗਮ ਇਤਿਹਾਸਿਕ ਹੋਵੇਗਾ ਅਤੇ 2027 'ਚ ਬਣਨ ਜਾ ਰਹੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨੇ੍ਹਗਾ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਚਹੁੰਤਰਫ਼ਾਂ ਵਿਕਾਸ ਕਰਵਾਉਣ ਵਾਲੇ ਸ. ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਬਣਾਉਣ ਲਈ ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਪਹੁੰਚ ਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਨਤਮਸਤਕ ਹੋ ਕੇ ਰਾਜ ਸਥਾਪਤੀ ਦਾ ਸੰਕਲਪ ਲਵੋ¢
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ • ਨਾਮ ਸਿਮਰਨ ਨਾਲ ਆਤਮਾ ਨੂੰ ਪ੍ਰਮਾਤਮਾ ਨਾਲ ਜੋੜਿਆ ਜਾਂਦਾ ਹੈ-ਸੰਤ ਅਮੀਰ ਸ... ਅਗਲੀ ਖ਼ਬਰ ਡੇਹਲੋਂ ਵਿਖੇ ਕਾਂਗਰਸ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਮੱਦੇਨਜ਼ਰ ਵਰਕਰ ਸਿਖਲਾਈ ਸੰਬੰਧੀ ਅਹਿਮ ਮੀਟਿੰਗ
Ad Position 24