ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਅੰਦਰ ਆਪਣੇ ਕੀਰਤਨੀ ਜਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭਾਈ ਓਮਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਹੋਇਆ ਕਿਹਾ ਕਿ ਛੇ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਕੀਰਤਪੁਰ ਸਾਹਿਬ ਸਮੁੱਚੀਆਂ ਸੰਗਤਾਂ ਲਈ ਇਕ ਅਧਿਆਤਮਕ ਤੇ ਰੂਹਾਨੀਅਤ ਦਾ ਕੇਂਦਰ ਹੈ, ਖ਼ਾਸ ਕਰਕੇ ਗੁਰੂ ਹਰਿ ਰਾਏ ਸਾਹਿਬ ਜੀ ਵਲੋਂ ਮਨੁੱਖੀ ਬਿਮਾਰੀਆਂ ਦੇ ਇਲਾਜ ਲਈ ਵੱਖ ਵੱਖ ਜੜ੍ਹੀ-ਬੂਟੀਆਂ ਦਾ ਲਗਾਇਆ ਗਿਆ ਨੌ ਲੱਖਾਂ ਬਾਗ ਆਪਣੇ ਆਪ ਵਿਚ ਇਕ ਵੱਡਾ ਮਨੁੱਖੀ ਸੇਵਾ ਕਾਰਜ ਸੀ, ਜੋ ਕਿ ਸ੍ਰੀ ਕੀਰਤਪੁਰ ਸਾਹਿਬ ਨੂੰ ਹੋਰ ਇਤਿਹਾਸਕ ਮਹੱਤਤਾ ਪ੍ਰਦਾਨ ਕਰਦਾ ਹੈ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ. ਕਥੂਰੀਆ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ. ਮਨਰੂਪ ਕÏਰ ਬਾਣੀ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |