ਇਆਲੀ/ਥਰੀਕੇ, 26 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਪੱਛਮੀ ਦੀ ਇਕ ਅਹਿਮ ਮੀਟਿੰਗ ਪੰਚਸ਼ੀਲ ਵਿਹਾਰ ਫ਼ਿਰੋਜਪੁਰ ਰੋਡ 'ਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਲੀਲ, ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਖਾਲਸਾ ਤੋਂ ਇਲਾਵਾ ਸਰਕਲ ਜਥੇਦਾਰ ਤੇ ਵਾਰਡ ਪ੍ਰਧਾਨ ਸ਼ਾਮਿਲ ਹੋਏ | ਸਭ ਤੋਂ ਪਹਿਲਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਉਪਰੰਤ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਾਰਿਆਂ ਨੂੰ ਜੀ ਆਇਆਂ ਕਹਿੰਦੇ ਹੋਏ ਕਿਹਾ ਕਿ 10 ਮਈ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਪੰਜਾਬ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਦਾਣਾ ਮੰਡੀ ਗਿੱਲ ਰੋਡ ਅਰੋੜਾ ਪੈਲੇਸ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਪਹੁੰਚ ਰਹੀ ਹੈ | ਇਸ ਸਬੰਧੀ ਸਾਰਿਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਕਿਹਾ ਸਾਰਿਆਂ ਨੇ ਵੱਡੇ ਕਾਫ਼ਲੇ ਦੇ ਰੂਪ ਪਹੁੰਚ ਕੇ ਰੈਲੀ ਨੂੰ ਇਤਿਹਾਸਕ ਰੈਲੀ ਬਣਾ ਕੇ 2027 ਦੀਆ ਵਿਧਾਨ ਸਭਾ ਚੋਣਾਂ ਦੀ ਜੇਤੂ ਸ਼ੁਰੂਆਤ ਕਰਨੀ ਹੈ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪਿਛਲੇ ਦਿਨੀਂ ਗੜੇਮਾਰੀ ਨਾਲ ਖ਼ਰਾਬ ਹੋਈਆਂ ਕਣਕਾਂ ਦੇ ਪੀੜਤ ਕਿਸਾਨ ਅਤੇ ਲੋੜਵੰਦ ਮਜ਼ਦੂਰ ਪਰਿਵਾਰਾਂ ਦੀ ਮਦਦ ਲਈ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਢੀ ਮੁਹਿੰਮ ਤਹਿਤ ਕਣਕ ਇਕੱਠੀ ਕਰਨ ਅਤੇ ਵਾਰਡ ਵਾਈਜ਼ ਬੂਥ ਕਮੇਟੀਆਂ ਬਣਾਉਣ ਲਈ ਲਿਸਟਾਂ ਜਲਦ ਮੁਕੰਮਲ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ | ਅੱਜ ਦੀ ਮੀਟਿੰਗ 'ਚ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਲੀਲ ਅਤੇ ਐਸ ਵਿੰਗ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਖਾਲਸਾ ਨੇ ਆਪਣੇ ਵਿਚਾਰ ਰੱਖੇ | ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਜਿੱਥੇ ਵੀ ਪਾਰਟੀ ਡਿਊਟੀ ਲਗਾਏਗੀ ਉਸ ਨੂੰ ਤਨਦੇਹੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ | ਅੱਜ ਦੀ ਮੀਟਿੰਗ ਚ ਜਤਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ, ਡਾ: ਅਰੁਣ ਸਿੱਧੂ, ਨਾਜ਼ਰ ਸਿੰਘ, ਭੁਪਿੰਦਰ ਸਿੰਘ ਚੀਮਾ, ਪ੍ਰਤਾਪ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਖ਼ੁਸ਼ਕਿਸਮਤ, ਬਲਵਿੰਦਰ ਡੁਲਗਚ, ਗੁਰਿੰਦਰ ਗਰੇਵਾਲ, ਨਾਜ਼ਰ ਸਿੰਘ, ਭੁਪਿੰਦਰ ਸਿੰਘ ਚੀਮਾ, ਪ੍ਰਤਾਪ ਸਿੰਘ ਆਦਿ ਵੀ ਹਾਜ਼ਰ ਰਹੇ |