29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਵਾਰਡ ਨੰਬਰ 37 ਵਿਚ ਬੈਂਸ ਦੀ ਅਗਵਾਈ ਹੇਠ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਵਾਰਡ ਨੰਬਰ 37 ਵਿਖੇ ਪ੍ਰਧਾਨ ਵਰਿਆਮ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਨਾਲ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸਥਾਨਕ ਮੁੱਦਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਹਲਕਾ ਦੱਖਣੀ ਦਾ ਵਿਕਾਸ ਅਤੇ ਲੋਕਾਂ ਦੀਆਂ ਮੱੁਢਲੀਆਂ ਸਹੂਲਤਾਂ ਉਨ੍ਹਾਂ ਦੀ ਮੁੱਖ ਤਰਜੀਹ ਹਨ | ਉਨ੍ਹਾਂ ਇਲਾਕਾ ਨਿਵਾਸੀਆਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਨਤਾ ਦੀ ਆਵਾਜ਼ ਨੂੰ ਹਰ ਪੱਧਰ 'ਤੇ ਬੁਲੰਦ ਕੀਤਾ ਜਾਵੇਗਾ | ਬੈਂਸ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਬਣਦਾ ਇਨਸਾਫ਼ ਅਤੇ ਸਹੂਲਤਾਂ ਮਿਲ ਸਕਣ | ਵਾਰਡ ਵਿਚ ਪਹੁੰਚਣ 'ਤੇ ਸਿਮਰਜੀਤ ਸਿੰਘ ਬੈਂਸ ਦਾ ਵਾਰਡ ਵਾਸੀਆਂ ਅਤੇ ਸਮੂਹ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਵਰਿਆਮ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਬੈਂਸ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕੈਪਟਨ ਅਵਤਾਰ ਸਿੰਘ, ਜੱਸਾ ਸਿੰਘ ਸੰਧੂ, ਕੁਲਵੰਤ ਰਾਏ, ਲਖਵਿੰਦਰ ਸਿੰਘ, ਹਰਦੀਪ ਸਿੰਘ, ਦਿਲਬਾਗ ਸਿੰਘ, ਜਗੀਰ ਸਿੰਘ, ਬਲਜੀਤ ਗਿਆਸਪੁਰਾ, ਹਰਵਿੰਦਰ ਸਿੰਘ ਕਲੇਰ, ਕਾਲਾ ਲੋਹਾਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਬੇਕਰੀ ਕੋਰਸ ਨੂੰ ਮਿਲਿਆ ਭਰਵਾਂ ਹੰੁਗਾਰਾ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਬੱਚਿਆਂ ਵਿਚ ਟੀ.ਬੀ. ਦੀ ਸ਼ੁਰੂਆਤੀ ਪਛਾਣ ਲਈ ਆਰ.ਬੀ.ਐਸ.ਕੇ. ਟੀਮਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ <...
Ad Position 24