29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਬੇਕਰੀ ਕੋਰਸ ਨੂੰ ਮਿਲਿਆ ਭਰਵਾਂ ਹੰੁਗਾਰਾ <br/>

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ 'ਬੇਕਰੀ ਰਾਹੀਂ ਰੋਜ਼ਗਾਰ ਸਬੰਧੀ' ਪੰਜ ਦਿਨਾਂ ਸਿਖਲਾਈ ਕੋਰਸ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਫੂਡ ਸਾਇੰਸ ਅਤੇ ਤਕਨਾਲੋਜੀ, ਭੋਜਨ ਅਤੇ ਪੋਸ਼ਣ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਿਖਲਾਈ ਕੋਰਸ ਦੇ ਸਮਾਪਤੀ ਸਮਾਰੋਹ ਵਿਚ ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ. ਪ੍ਰਭਜੋਧ ਸਿੰਘ ਸੰਧੂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਸਿੱਖਿਆਰਥੀਆਂ ਨੂੰ ਪੀ.ਏ.ਯੂ. ਤੋਂ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਕਾਰੋਬਾਰ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਆਪਣੇ ਵਡਮੁੱਲੇ ਵਿਚਾਰਾਂ ਨਾਲ ਸੰਬੋਧਿਤ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ 67 ਸਿੱਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਬੇਕਿੰਗ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਪ੍ਰਾਪਤ ਹੋਇਆ | ਇਸ ਮੌਕੇ 'ਤੇ ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿਚ ਭੋਜਨ ਅਤੇ ਪੋਸ਼ਣ ਵਿਭਾਗ ਤੋਂ ਡਾ. ਅਮਰਜੀਤ ਕੌਰ ਅਤੇ ਡਾ. ਪੂਨਮ ਬਖੇਤੀਆ ਨੇ ਬੇਕਰੀ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ | ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਤੋਂ ਡਾ. ਜਸਪ੍ਰੀਤ ਕੌਰ ਅਤੇ ਡਾ. ਅਰਸ਼ਦੀਪ ਸਿੰਘ ਨੇ ਆਟਾ ਬਿਸਕੁਟ ਅਤੇ ਕੂਕੀਜ, ਬ੍ਰੈੱਡ ਅਤੇ ਗਲੂਟਨ ਰਹਿਤ ਕੂਕੀਜ ਤਿਆਰ ਕਰਨ ਬਾਰੇ ਵਿਸ਼ਿਆਂ ਉੱਪਰ ਪ੍ਰੈਕਟੀਕਲ ਤਰੀਕੇ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ | ਸਕਿੱਲ ਡਿਵੈਲਪਮੈਂਟ ਸੈਂਟਰ ਦੀ ਸਫਲ ਉੱਦਮੀ ਰਵਿੰਦਰ ਕੌਰ ਨੇ ਕੇਕ ਦੀ ਆਈਸਿੰਗ ਕਰਨ ਬਾਰੇ, ਡਾ. ਅਰਸ਼ਦੀਪ ਸਿੰਘ ਅਤੇ ਮੈਡਮ ਕੁਲਦੀਪ ਕੌਰ ਨੇ ਗਾਰਲਿਕ ਬ੍ਰੈੱਡ ਅਤੇ ਪੀਜ਼ਾ ਬੇਸ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਦੌਰਾਨ ਕਰਨਵੀਰ ਸਿੰਘ ਗਿੱਲ ਬਿਜ਼ਨਸ ਮੈਨੇਜਰ, ਪਾਬੀ ਨੇ ਪਾਬੀ ਪ੍ਰੋਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਡਾ. ਕਿਰਨਦੀਪ ਨੇ ਬੇਕਰੀ ਉਤਪਾਦਾਂ ਦੀ ਪੈਕਿੰਗ ਕਰਨ ਦੇ ਢੰਗ ਤਰੀਕੇ ਅਤੇ ਡਾ. ਪ੍ਰੇਰਨਾ ਕਪਿਲਾ ਨੇ ਐਫ਼.ਏ.ਐਸ.ਐਸ.ਆਈ. ਨੰਬਰ ਪ੍ਰਾਪਤ ਕਰਨ ਲਈ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ | ਅੰਤ ਵਿਚ ਡਾ. ਕੁਲਵੀਰ ਕੌਰ ਨੇ ਸਾਰੇ ਸਿੱਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿੱਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਗਈ ਜਾਣਕਾਰੀ ਨੂੰ ਆਪਣੇ ਕਿੱਤੇ ਵਿਚ ਅਪਣਾਉਣ ਦੀ ਸਲਾਹ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਛੀਨਾ ਵਲੋਂ ਵਾਰਡ ਨੰਬਰ 33 'ਚ 72 ਲੱਖ ਰੁਪਏ ਦੀ ਲਾਗਤ ਨਾਲ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ... ਅਗਲੀ ਖ਼ਬਰ ਵਾਰਡ ਨੰਬਰ 37 ਵਿਚ ਬੈਂਸ ਦੀ ਅਗਵਾਈ ਹੇਠ ਅਹਿਮ ਮੀਟਿੰਗ <br/>
Ad Position 24