29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਉੱਘੇ ਖੇਡ ਪ੍ਰਮੋਟਰ ਅਤੇ ਖਿਡਾਰੀ ਪਿੰਕਾ ਜਰਗ ਦਾ ਮਨਾਇਆ 33ਵਾਂ ਜਨਮ ਦਿਨ

Ad Position 21
No active advertisement
ਅਜੀਤ ਡੈਸਕ 27-04-2026
ਲੁਧਿਆਣਾ, 26 ਅਪ੍ਰੈਲ (ਜਸਵਿੰਦਰ ਸਿੰਘ)-ਉਘੇ ਖੇਡ ਪ੍ਰਮੋਟਰ ਅਤੇ ਖਿਡਾਰੀ ਪਿੰਕਾ ਜਰਗ ਨੇ ਗੁਰੂ ਨਾਨਕ ਸਟੇਡੀਅਮ ਦੇ ਬਾਸਕਟਬਾਲ ਕੋਰਟ ਵਿਚ ਕਈ ਉੱਚ ਪੱਧਰੀ ਖਿਡਾਰੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਲ ਮਿਲ ਕੇ ਆਪਣਾ 33ਵਾਂ ਜਨਮ ਦਿਨ ਕੇਕ ਕੱਟ ਕੇ ਮਨਾਇਆ | ਪੰਜਾਬ ਬਾਸਕਟਬਾਲ ਅਕੈਡਮੀ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਵਧਾਈ ਦਿੰਦੇ ਕਿਹਾ ਕਿ ਪਿੰਕਾ ਜਰਗ ਵਰਗੇ ਖਿਡਾਰੀਆਂ ਦੀ ਸਮਾਜ ਨੂੰ ਬਹੁਤ ਲੋੜ ਹੈ, ਜੋ ਕਿ ਖਿਡਾਰੀਆਂ ਨੂੰ ਜ਼ਮੀਨੀ ਪੱਧਰ ਤੋਂ ਚੱਕ ਕੇ ਸਿੱਧੇ ਰਸਤੇ ਪਾਉਂਦੇ ਹਨ | ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਵਿਚ ਹਰ ਸੰਭਵ ਮਦਦ ਵੀ ਕਰਦੇ ਹਨ | ਪਿੰਕਾ ਜਰਗ ਨੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਖਿਡਾਰੀਆਂ ਅਤੇ ਹੋਰ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਕਿਹਾ ਕਿ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਲੋੜ ਹੈ | ਖਿਡਾਰੀ ਆਪਣਾ ਵੱਧ ਤੋਂ ਵੱਧ ਸਮਾਂ ਖੇਡ ਮੈਦਾਨਾਂ ਵਿਚ ਬਿਤਾਉਣ | ਉਨ੍ਹਾਂ ਕਿਹਾ ਕਿ ਮੇਰੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਖਿਡਾਰੀ ਨੂੰ ਬਣਦਾ ਮਾਣ ਸਨਮਾਨ ਮਿਲੇ |
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਸਤਨਾਮ ਢਿੱਲੋਂ ਵਲੋਂ ਗੁਰਬਚਨ ਨਗਰ ਵਿਖੇ ਗਲੀਆਂ ਬਣਾਉਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਪ੍ਰਤਾਪ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਸਕੂਲ ਦਾ ਦÏਰਾ <br/>
Ad Position 24