ਲੁਧਿਆਣਾ, 27 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਸਮਰਾਲਾ ਚੌਕ ਤੋਂ ਫ਼ਿਰੋਜ਼ਪੁਰ ਰੋਡ ਚੰੁਗੀ ਤੱਕ ਬਣੇ ਐਨ.ਐਚ.-95 ਐਲੀਵੇਟਿਡ ਰੋਡ ਪੋ੍ਰਜੈਕਟ ਨੰੂ ਲੈ ਕੇ ਪਬਲਿਕ ਐਕਸ਼ਨ ਕਮੇਟੀ ਵਲੋਂ ਗੰਭੀਰ ਚਿੰਤਾਵਾਂ ਜਤਾਈਆਂ ਗਈਆਂ ਹਨ | ਕਮੇਟੀ ਨੇ ਦਾਅਵਾ ਕੀਤਾ ਹੈ ਕਿ ਪੋ੍ਰਜੈਕਟ ਨੰੂ ਕੰਪਲੀਟ ਘੋਸ਼ਿਤ ਕੀਤੇ ਜਾਣ ਦੇ ਬਾਵਜੂਦ ਕਈ ਥਾਵਾਂ 'ਤੇ ਸੁਰੱਖਿਆ ਨਾਲ ਜੁੜੀਆਂ ਖਾਮੀਆਂ ਮੌਜੂਦ ਹਨ, ਜਿਨ੍ਹਾਂ ਕਾਰਨ ਹਾਦਸਿਆਂ ਦਾ ਖਤਰਾ ਬਣਿਆ ਹੋਇਆ ਹੈ | ਪੀ.ਏ.ਸੀ. ਦੇ ਨੁਮਾਇੰਦਿਆਂ ਕਪਿਲ ਅਰੋੜਾ ਅਤੇ ਜਸਕੀਰਤ ਸਿੰਘ ਨੇ ਕਿਹਾ ਕਿ ਇਸ ਰੋਡ 'ਤੇ ਪਿਛਲੇ ਸਮੇਂ ਦੌਰਾਨ ਲਗਭਗ 15 ਲੋਕਾਂ ਦੀ ਮੌਤ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਹਾਦਸਿਆਂ ਦੇ ਕਾਰਨਾਂ ਦੀ ਤਕਨੀਕੀ ਜਾਂਚ ਕਰਵਾਈ ਜਾਵੇ | ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਖਹਿਰਾ ਅਤੇ ਮੋਹਿਤ ਸੱਗਰ ਨੇ ਦੱਸਿਆ ਕਿ ਕੁੱਝ ਥਾਵਾਂ 'ਤੇ ਸੁਰੱਖਿਆ ਬੈਰੀਅਰ ਅਤੇ ਹੋਰ ਢਾਂਚਾਗਤ ਪ੍ਰਬੰਧਾਂ ਦੀ ਹਾਲਤ ਬਾਰੇ ਵੀ ਸਵਾਲ ਉਠ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕਮੀ ਹੈ ਤਾਂ ਉਸ ਦੀ ਤੁਰੰਤ ਮੁਰੰਮਤ ਕਰਨੀ ਚਾਹੀਦੀ ਹੈ | ਡਾ. ਅਮਨਦੀਪ ਸਿੰਘ ਬੈਂਸ ਨੇ ਕਿਹਾ ਕਿ ਸੜਕ ਦੀ ਸੰਭਾਲ, ਸਫ਼ਾਈ ਅਤੇ ਡਰੇਨੇਜ ਪ੍ਰਣਾਲੀ ਵਰਗੇ ਮੁੱਦੇ ਵੀ ਧਿਆਨ ਦੇਣ ਯੋਗ ਹਨ | ਉਨ੍ਹਾਂ ਸੁਝਾਅ ਦਿੱਤਾ ਕਿ ਰੋਡ ਸੇਫ਼ਟੀ ਆਡਿਟ ਕਰਵਾਇਆ ਜਾਵੇ ਤਾਂ ਜੋ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਪਬਲਿਕ ਐਕਸ਼ਨ ਕਮੇਟੀ ਨੇ ਕੇਂਦਰੀ ਸੜਕ ਪਰਿਵਹਨ ਅਤੇ ਰਾਜਮਾਰਗ ਮੰਤਰਾਲੇ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਅਪੀਲ ਕੀਤੀ ਹੈ ਕਿ ਪੋ੍ਰਜੈਕਟ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਖਾਮੀ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ |
ਐਨ.ਐਚ.-95 ਐਲੀਵੇਟਿਡ ਰੋਡ 'ਤੇ ਸੁਰੱਖਿਆ 'ਤੇ ਸਵਾਲ <br/>
ਅਜੀਤ ਡੈਸਕ
28-04-2026