ਲੁਧਿਆਣਾ, 27 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਰਸੋਈਏ ਵਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਜੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਜੇਸ਼ ਕੁਮਾਰ ਨੂੰ ਨਹਿਰੀ ਵਿਭਾਗ ਦੇ ਮੁਲਾਜ਼ਮਾਂ ਨੇ ਆਪਣੇ ਲਈ ਖਾਣਾ ਬਣਾਉਣ ਲਈ ਰੱਖਿਆ ਹੋਇਆ ਸੀ ਅਤੇ ਉਹ ਭਾਈ ਰਣਧੀਰ ਸਿੰਘ ਨਗਰ ਵਿਚ ਕਿਰਾਏ ਦੀ ਕੋਠੀ ਵਿਚ ਰਹਿ ਰਿਹਾ ਸੀ | ਅੱਜ ਉਸ ਨੇ ਆਪਣੇ ਕਮਰੇ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਸ ਸੰਬੰਧੀ ਮਿ੍ਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |