24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅਦਾਲਤ ਨੇ ਸਾਬਕਾ ਭਾਜਪਾ ਕੌਂਸਲਰ ਨੂੰ ਭਗੌੜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 28-04-2026
ਲੁਧਿਆਣਾ, 27 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੋਣ ਜ਼ਾਬਤੇ ਨਾਲ ਸਬੰਧਿਤ ਇਕ ਮਾਮਲੇ ਵਿਚ ਸਾਬਕਾ ਭਾਜਪਾ ਕੌਂਸਲਰ ਗੁਰਦੀਪ ਸਿੰਘ ਨੀਟੂ ਨੂੰ ਭਗੌੜਾ ਐਲਾਨਿਆ ਹੈ | ਜੁਡੀਸ਼ੀਅਲ ਮੈਜਿਸਟਰੇਟ ਯਾਦਵਿੰਦਰ ਸਿੰਘ ਨੇ ਇਹ ਹੁਕਮ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 2 ਵਿਖੇ ਦਰਜ ਐਫ.ਆਈ.ਆਰ. ਨੰਬਰ 119/2024 ਵਿਚ ਜਾਰੀ ਕੀਤਾ, ਜਦੋਂ ਦੋਸ਼ੀ ਢੁਕਵੀਂ ਪ੍ਰਕਿਰਿਆ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਹੀਂ ਹੋਇਆ | ਇਸਤਗਾਸਾ ਪੱਖ ਦੇ ਅਨੁਸਾਰ ਪੁਲਿਸ ਨੂੰ ਮਿਲੀ ਗੁਪਤ ਜਾਣਕਾਰੀ ਦੇ ਆਧਾਰ 'ਤੇ ਕੇਸ ਦਰਜ ਕੀਤਾ ਗਿਆ ਸੀ | ਮੁਖ਼ਬਰ ਨੇ ਦੋਸ਼ ਲਗਾਇਆ ਸੀ ਕਿ ਗੁਰਦੀਪ ਸਿੰਘ ਨੀਟੂ ਡਿਪਟੀ ਕਮਿਸ਼ਨਰ ਦੁਆਰਾ ਨਿਰਧਾਰਿਤ ਸਮਾਂ ਸੀਮਾ ਤੋਂ ਬਾਅਦ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 75 ਤੋਂ ਭਾਜਪਾ ਦੀ ਉਮੀਦਵਾਰ ਆਪਣੀ ਪਤਨੀ ਗੁਰਮੀਤ ਕੌਰ ਲਈ ਪ੍ਰਚਾਰ ਕਰ ਰਿਹਾ ਸੀ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ 'ਤੇ ਵੋਟਰਾਂ ਨੂੰ ਸ਼ਰਾਬ ਵੀ ਵੰਡ ਰਿਹਾ ਸੀ | ਪੁਲਿਸ ਨੇ ਪਹਿਲਾਂ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਸੀ, ਜਿਸ ਨੂੰ ਬਾਅਦ ਵਿਚ ਜ਼ਮਾਨਤ ਦੇ ਦਿੱਤੀ ਗਈ ਸੀ | ਹਾਲਾਂਕਿ, ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਉਹ ਕੇਸ ਦੀ ਕਾਰਵਾਈ ਦੌਰਾਨ ਅਦਾਲਤ ਵਿਚ ਪੇਸ਼ ਨਹੀਂ ਹੋਇਆ | ਇਸ ਸਬੰਧੀ ਅਦਾਲਤ ਵਲੋਂ ਉਸ ਦੇ ਵਰੰਟ ਵੀ ਜਾਰੀ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਵੀ ਨੀਟੂ ਅਦਾਲਤ ਵਿਚ ਹਾਜ਼ਰ ਨਹੀਂ ਹੋਇਆ |

Ad Position 22
No active advertisement
ਪਿਛਲੀ ਖ਼ਬਰ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਡਾ. ਮਨਮੋਹਨ ਸਿੰਘ ਦੀ ਭਾਰਤ ਨੂੰ ਦੇਣ ਵਿਸ਼ੇ 'ਤੇ ਹੋਵੇਗਾ ਸੈਮੀਨਾਰ-ਬਾਵਾ <br... ਅਗਲੀ ਖ਼ਬਰ ਸਲੇਮ ਟਾਬਰੀ ਬਹਾਦਰ ਕੇ ਦਾਣਾ ਮੰਡੀ 'ਚ ਲਗਭਗ 90 ਹਜ਼ਾਰ ਬੋਰੀ ਚੁਕਾਈ ਦੀ ਉਡੀਕ ਵਿਚ! <br/>
Ad Position 24