ਲੁਧਿਆਣਾ, 27 ਅਪ੍ਰੈਲ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਬੀ.ਏ. ਸਮੈਸਟਰ ਤੀਜਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਦਸੰਬਰ 2025 ਦੇ ਨਤੀਜੇ ਸ਼ਾਨਦਾਰ ਰਹੇ | ਲਛਮੀ ਕੌਰ 8.42 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾਂ ਸਥਾਨ, ਜਸਸਿਮਰਨ ਨੇ 8.08 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਦੁਸ਼ਾਂਤ ਦੀਵਾਨਾ 8.04 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਰਹੀ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵਿਭਾਗ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਹੀ ਮਾਰਗਦਰਸ਼ਨ ਦੁਆਰਾ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ |