25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਨਵਚੇਤਨਾ ਉਡਾਣ-2026 ਯੁੱਧ ਨਸ਼ਿਆਂ ਵਿਰੁੱਧ ਦਾ ਪੋਸਟਰ ਲੋਕ ਅਰਪਣ <br/>

Ad Position 21
No active advertisement
ਅਜੀਤ ਡੈਸਕ 28-04-2026
ਲੁਧਿਆਣਾ, 27 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਉਡਾਣ 2026 ਯੁੱਧ ਨਸ਼ਿਆਂ ਵਿਰੁੱਧ ਦਾ ਪੋਸਟਰ ਲੋਕ ਅਰਪਣ ਕਰ ਦਿੱਤਾ ਗਿਆ ਹੈ | ਇਸ ਮੌਕੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ, ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਬੰਧੀ ਬਕਾਇਦਾ ਅੱਜ ਇਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਪੰਜਾਬ ਪੱਧਰ ਉੱਪਰ ਪੇਂਟਿੰਗ ਮੁਕਾਬਲਾ ਉਡਾਣ-2026 ਦੀ ਸ਼ੁਰੂਆਤ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ | ਅਸ਼ੋਕ ਪਰਾਸ਼ਰ ਪੱਪੀ ਨੇ ਉਡਾਣ-2026 ਦਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਨਵਚੇਤਨਾ ਦਾ ਬੱਚਿਆਂ ਨੂੰ ਪੇਂਟਿੰਗ ਦੇ ਜਰੀਏ ਨਸ਼ਿਆਂ ਅਤੇ ਬਾਲ ਮਜ਼ਦੂਰੀ ਤੋਂ ਜਾਗਰੂਕ ਕਰਨਾ ਬਹੁਤ ਹੀ ਵਧੀਆ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਕਰਨ ਵਿਚ ਉਡਾਣ-2026 ਆਪਣੀ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਆਮ ਜਨਤਾ ਨੂੰ ਇਸ ਸਮਾਜਿਕ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ | ਨਵਚੇਤਨਾ ਵੂਮਨ ਫਰੰਟ ਦੇ ਪ੍ਰਧਾਨ ਪਲਵੀ ਗਰਗ, ਜਨਰਲ ਸਕੱਤਰ ਡਾ. ਗੁਰਬਖਸ਼ ਕੌਰ ਅਤੇ ਕਮਲਾ ਕਸ਼ਪ ਨੇ ਦੱਸਿਆ ਕਿ ਨਵਚੇਤਨਾ ਉਡਾਣ-2026 ਅਧੀਨ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵੱਖ-ਵੱਖ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ ਕਰਵਾਏ ਜਾਣਗੇ ਅਤੇ 10,000 ਤੋਂ ਵੱਧ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ | ਇਸ ਮੌਕੇ ਸੀਨੀ. ਵਿੰਗ ਦੇ ਪ੍ਰਧਾਨ ਅਨਿਲ ਸ਼ਰਮਾ ਅਤੇ ਜ. ਸਕੱਤਰ ਜਗਦੀਸ਼ ਸਿੰਘ ਨੇ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਚਾਰ ਮਹੀਨੇ ਤੱਕ ਚੱਲਣ ਵਾਲੇ ਇਸ ਪੇਂਟਿੰਗ ਮੁਕਾਬਲੇ ਦਾ ਇਨਾਮ ਵੰਡ ਸਮਾਰੋਹ ਅਗਸਤ ਮਹੀਨੇ ਵਿਚ ਕੀਤਾ ਜਾਵੇਗਾ ਅਤੇ ਜੇਤੂ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਦੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਡਾ. ਗੁਰਬਖਸ਼ ਕੌਰ, ਪੱਲਵੀ ਗਰਗ, ਕਮਲਾ ਕਸ਼ਪ, ਅਨਿਲ ਸ਼ਰਮਾ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਰਜੀਵ ਕੁਮਾਰ, ਰਵਿੰਦਰ ਸਿੰਘ ਤੇ ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਣਜੀ ਨੂੰ ਬੰਦੀ ਬਣਾਉਣ ਵਾਲਾ ਮਾਮਾ ਕਾਬੂ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24