25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਬਾਬਾ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-04-2026
ਲਾਡੋਵਾਲ, 27 ਅਪ੍ਰੈਲ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ 3 ਅਖੰਡ ਪਾਠਾਂ ਦੇ ਭੋਗ ਪਾ ਕੇ ਹਫ਼ਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਦਕਿ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਇਸ ਮੌਕੇ ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ ਅਤੇ ਭਾਈ ਓਾਕਾਰ ਸਿੰਘ ਹਜੂਰੀ ਰਾਗੀ ਜਥੇ ਵਲੋਂ ਪਾਵਨ ਪਵਿੱਤਰ ਅਤੇ ਨਿਰੋਲ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਕੇ ਗੁਰੂ ਚਰਨਾਂ ਨਾਲ ਜੋੜਿਆ ਗਿਆ | ਉਨ੍ਹਾਂ ਦੱਸਿਆ ਕਿ ਜਿੱਥੇ ਅੱਜ ਗੁਰੂ ਘਰ ਵਿਚ ਹਫ਼ਤਾਵਾਰੀ ਸਮਾਗਮ ਮਨਾਏ ਗਏ, ਉਥੇ ਅੱਜ ਧੰਨ ਧੰਨ ਬਾਬਾ ਧੰਨਾ ਜੀ ਦੇ ਆਗਮਨ ਪੁਰਬ ਦੀਆਂ ਵੀ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਕਿਰਤ ਕਰਨੀ ਅਤੇ ਨਾਮ ਜਪਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸੱਚੀ ਕਿਰਤ ਦਸਾਂ ਨੋਂਹਾਂ ਦੀ ਕਮਾਈ ਵਿਚ ਹੈ ਅਤੇ ਇਸ ਰਸਤੇ 'ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਨੂੰ ਪਾ ਲੈਂਦਾ ਹੈ ਅਤੇ ਦੂਸਰਿਆਂ ਦੇ ਲਈ ਚਾਨਣ ਮੁਨਾਰਾ ਬਣ ਜਾਂਦਾ ਹੈ | ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਲੋਂ ਮਾਨਯੋਗ ਸ਼ਖ਼ਸੀਅਤਾਂ, ਰਾਗੀ ਜਥਿਆਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਦਕਿ ਸਮਾਗਮ ਵਿਚ ਸੁਰਿੰਦਰ ਕੌਰ ਯੂਕੇ, ਸੰਦੀਪ ਕੌਰ ਲਿੱਧੜ, ਅਮਰਵੀਰ ਸਿੰਘ ਯੂਕੇ, ਲਵਪ੍ਰੀਤ ਸਿੰਘ ਯੂ.ਐਸ.ਏ, ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਜਸਕਰਨ ਵੀਰ ਸਿੰਘ, ਅਮਰਵੀਰ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਬਲਵੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਗੁਰਮੀਤ ਸਿੰਘ ਲੰਬੜਦਾਰ ਹਰਪ੍ਰੀਤ ਸਿੰਘ ਜਲੰਧਰ ਅਤੇ ਬੀਬੀ ਰਾਜਵਿੰਦਰ ਕੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਨਮਾਨ ਸਮਾਗਮ ਕਰਵਾਇਆ <br/>
Ad Position 24