ਲੁਧਿਆਣਾ, 27 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਨੀਆਂ ਦੇ ਇਤਿਹਾਸ ਅੰਦਰ ਇਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿਨ੍ਹਾਂ ਨੇ ਸਦੀਆਂ ਤੋਂ ਜਬਰ ਜ਼ੁਲਮ ਦੀਆਂ ਸੱਟਾਂ ਨਾਲ ਮਿੱਧੇ ਮਧੋਲੇ ਹਿੰਦੁਸਤਾਨੀ ਸਮਾਜ ਵਿਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ ਬਰ ਤਿਆਰ ਖਾਲਸਾ ਪੰਥ ਦੀ ਸਿਰਜਨਾ ਕੀਤੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਮਾਡਲ ਟਾਊਨ ਐਕਸਟੈਨਸ਼ਨ ਵੈਲਫੇਅਰ ਸੁਸਾਇਟੀ ਬਲਾਕ-ਏ ਲੁਧਿਆਣਾ ਵਲੋਂ ਸਥਾਨਕ ਡ੍ਰੀਮ ਪਾਰਕ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਅੰਦਰ ਇਕੱਤਰ ਹੋਈਆਂ ਪ੍ਰਮੁੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ | | ਸਮਾਗਮ ਦੌਰਾਨ ਮਾਡਲ ਟਾਊਨ ਐਕਸਟੈਨਸ਼ਨ (ਏ ਬਲਾਕ) ਦੇ ਬੱਚਿਆਂ ਦੇ ਕੀਰਤਨੀ ਜੱਥਿਆਂ ਨੇ ਜਿੱਥੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਮੌਕੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਡੀਮਾਰਟੇ ਅਤੇ ਹੋਰ ਅਹੁਦੇਦਾਰਾਂ ਵਲੋਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ | ਸਮਾਗਮ 'ਚ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਤੇ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ ਅਵਤਾਰ ਸਿੰਘ ਬੀ. ਕੇ, ਹਰਮੀਤ ਸਿੰਘ ਡੰਗ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਕਾਲੀ ਆਗੂ ਪਰਉਪਕਾਰ ਸਿੰਘ ਘੁੰਮਣ, ਭਾਜਪਾ ਆਗੂ ਜੀਵਨ ਗੁਪਤਾ, ਬੌਬੀ ਜਿੰਦਲ, ਕੌਂਸਲਰ ਕੰਵਲਜੀਤ ਸਿੰਘ ਸਚਦੇਵਾ, ਹਰਪ੍ਰੀਤ ਸਿੰਘ ਡੰਗ, ਹਰਪ੍ਰੀਤ ਸਿੰਘ ਰਾਜਧਾਨੀ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਨੀ ਜਿਊਲਰਜ਼ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਚਰਨਜੀਤ ਸਿੰਘ ਛਾਬੜਾ, ਅਮਰਜੀਤ ਸਿੰਘ ਬਜਾਜ ਸੀਨੀਅਰ ਮੀਤ ਪ੍ਰਧਾਨ, ਰਮੇਸ਼ ਸਾਹਨੀ ਸੀਨੀਅਰ ਮੀਤ ਪ੍ਰਧਾਨ, ਤੇਜਵਿੰਦਰ ਸਿੰਘ, ਅਮਰੀਕ ਸਿੰਘ ਬੱਤਰਾ, ਰਮਨਜੋਤ ਸਿੰਘ, ਪਰਮਜੀਤ ਸਿੰਘ ਗੋਲਡੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |