ਲੁਧਿਆਣਾ, 27 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ ਦੋ ਦੀ ਪੁਲਿਸ ਨੇ ਬਰਾਤ 'ਤੇ ਹਮਲਾ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ੰਕਰ ਵਾਸੀ ਇਸਲਾਮ ਗੰਜ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਸਾਹਿਲ, ਡਾਲੀਆ ਅਤੇ ਮਨੀਸ਼, ਡਾਲੀਆ ਵਾਸੀ ਕਿਦਵਾਈ ਨਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਆਪਣੇ ਭਰਾ ਮਹਿੰਦਰ ਦੀ ਬਰਾਤ ਨਾਲ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਉੱਥੇ ਆਏ ਅਤੇ ਉਹਨਾਂ ਨੇ ਉਸਦੇ ਅਤੇ ਉਸਦੇ ਇੱਕ ਰਿਸ਼ਤੇਦਾਰ 'ਤੇ ਮਿਰਚਾਂ ਦਾ ਸਪਰੇਅ ਕਰ ਦਿੱਤਾ | ਕਥਿਤ ਦੋਸ਼ੀਆਂ ਵੱਲੋਂ ਉਸ ਦੇ ਰਿਸ਼ਤੇਦਾਰ ਰਜਿੰਦਰ ਕੁਮਾਰ ਦੀ ਪੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਧਮਕੀਆਂ ਦੇ ਕੇ ਫਰਾਰ ਹੋ ਗਏ | ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |