ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਹੋਏ ਸੜਕ ਹਾਦਸੇ ਵਿਚ ਇੱਕ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਵਿਦਿਆ ਦੇਵੀ ਵਜੋਂ ਕੀਤੀ ਗਈ ਹੈ | ਵਿੱਦਿਆ ਦੇਵੀ ਦੀ ਉਮਰ 55 ਸਾਲ ਦੀ ਕਰੀਬ ਸੀ | ਵਿਦਿਆ ਦੇਵੀ ਮਾਰਕੀਟ ਵਿਚ ਦੁੱਧ ਲੈਣ ਲਈ ਜਾ ਰਹੀ ਸੀ ਕਿ ਇੱਕ ਤੇਜ਼ ਰਫਤਾਰ ਦੇ ਐਕਟੀਵਾ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਉਹ ਹੇਠਾਂ ਡਿੱਗ ਗਈ | ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਉਹ ਦਮ ਤੋੜ ਗਈ | ਪੁਲਿਸ ਨੇ ਇਸ ਮਾਮਲੇ ਵਿਚ ਐਕਟੀਵਾ ਚਾਲਕ ਗੁਰਪ੍ਰੀਤ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |