ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਜਨਕਪੁਰੀ ਵਿਚ ਨੂੰ ਹ ਪੁੱਤਰ ਅਤੇ ਪਤਨੀ ਵਲੋਂ ਕੀਤੇ ਹਮਲੇ ਵਿਚ ਕਾਰੋਬਾਰੀ ਜ਼ਖਮੀ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਸਲੇਮ ਟਾਬਰੀ ਵਿਚ ਜਿਮ ਚਲਾਉਂਦੇ ਕਾਰੋਬਾਰੀ ਉਮ ਪ੍ਰਕਾਸ਼ ਦੀ ਸ਼ਿਕਾਇਤ 'ਤੇ ਉਸਦੇ ਪੁੱਤਰ ਮੋਨੂ, ਨੂੰ ਹ ਜਗਜੀਤ ਕੌਰ, ਪਤਨੀ ਲਲਿਤਾ ਦੇਵੀ, ਮੋਨਿਕਾ ਸੋਮਾਵਤੀ, ਵੀਰ ਬਹਾਦਰ, ਸੀਮਾ ਰਾਣੀ, ਕਵਿਤਾ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਜਿਮ 'ਤੇ ਕੰਮ ਕਰ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਉੱਥੇ ਆਏ ਅਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਇਹ ਸ਼ੁਰੂ ਕਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ | ਗੰਭੀਰ ਹਾਲਤ ਵਿਚ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਲੜਾਈ ਦਾ ਕਾਰਨ ਪ੍ਰਾਪਰਟੀ ਵਿਵਾਦ ਦੱਸਿਆ ਜਾਂਦਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫਤਾਰੀ ਨਹੀਂ ਕੀਤੀ ਗਈ ਹੈ |