ਫੁੱਲਾਂਵਾਲ, 28 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੱਲ੍ਹ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਹਲਕਾ ਗਿੱਲ ਦੇ ਸਮੂਹ ਅਹੁਦੇਦਾਰ ਅਤੇ ਵਰਕਰਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਲਲਤੋਂ ਕਲਾਂ ਸਥਿਤ ਸਬ ਡਿਵੀਜ਼ਨ ਦਾ ਘਿਰਾਓ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਕਿਹਾ ਕਿ ਇਸ ਰੋਸ ਧਰਨੇ ਵਿਚ ਹਲਕੇ ਦੇ ਵੋਟਰ ਵੀ ਵੱਧ ਚੜ ਕੇ ਹਿੱਸਾ ਲੈਣਗੇ |