11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰਦੀਪ ਸਿੰਘ ਗੋਸ਼ਾ ਬਣੇ ਸ੍ਰੀ ਅਨੰਦਪੁਰ ਸਾਹਿਬ ਨਗਰ ਨਿਗਮ ਚੋਣਾਂ ਦੇ ਇੰਚਾਰਜ

Ad Position 21
No active advertisement
ਹਰਬੰਸਪੁਰਾ ਵਿਚ ਹੋਈ ਅਕਾਲੀ ਦਲ ਦੀ ਮੀਟਿੰਗ ਦੌਰਾਨ ਵਰਕਰ ਅਤੇ ਆਗੂ | ਅਜੀਤ ਤਸਵੀਰ <br/> 29-04-2026
ਲੁਧਿਆਣਾ, 28 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੰੂ ਸ਼੍ਰੀ ਅਨੰਦਪੁਰ ਸਾਹਿਬ ਨਗਰ ਨਿਗਮ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਇਹ ਫੈਸਲਾ ਆਉਣ ਵਾਲੀਆਂ ਚੋਣਾਂ ਨੰੂ ਧਿਆਨ ਵਿਚ ਰੱਖਦਿਆਂ ਅਤੇ ਮਜ਼ਬੂਤ ਸੰਘਠਨਾਤਮਕ ਢਾਂਚੇ ਨੰੂ ਯਕੀਨੀ ਬਣਾਉਣ ਲਈ ਲਿਆ ਗਿਆ ਹੈ | ਗੁਰਦੀਪ ਸਿੰਘ ਗੋਸ਼ਾ ਪਾਰਟੀ ਦੇ ਅਨੁਭਵੀ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂ ਮੰਨੇ ਜਾਂਦੇ ਹਨ | ਉਨ੍ਹਾਂ ਨੇ ਪਹਿਲਾਂ ਵੀ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨੰੂ ਸਫਲਤਾਪੂਰਵਕ ਨਿਭਾਇਆ ਹੈ, ਜਿਸ ਕਰਕੇ ਹਾਈਕਮਾਨ ਨੇ ਉਨ੍ਹਾਂ ਨੰੂ ਇਹ ਵੱਡੀ ਜ਼ਿੰਮਵਾਰੀ ਸੌਂਪੀ ਹੈ |

Ad Position 22
No active advertisement
ਪਿਛਲੀ ਖ਼ਬਰ ਹਲਕਾ ਕੇਂਦਰੀ 'ਚ ਅਕਾਲੀ ਆਗੂਆਂ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਬ ਡਵੀਜ਼ਨ ਲਲਤੋਂ ਕਲਾਂ ਦਾ ਘਿਰਾਓ ਕੱਲ੍ਹ -ਹਰਪ੍ਰੀਤ ਸਿੰਘ ਸਿੰਮਕ
Ad Position 24