11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲੁਧਿਆਣਾ ਰੇਲਵੇ ਸਟੇਸ਼ਨ 'ਤੇ ਪੁਲਿਸ ਵਲੋਂ ਜ਼ਬਰਦਸਤ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਰਾਜਪੁਰਾ ਨੇੜੇ ਬੀਤੀ ਰਾਤ ਰੇਲਵੇ ਲਾਈਨ 'ਤੇ ਹੋਏ ਧਮਾਕੇ ਤੋਂ ਬਾਅਦ ਹਰਕਤ ਵਿਚ ਆਈ ਲੁਧਿਆਣਾ ਰੇਲਵੇ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਚੈਕਿੰਗ ਕੀਤੀ ਗਈ, ਜੋ ਕਿ ਦੋ ਘੰਟੇ ਤੋਂ ਵੱਧ ਸਮਾਂ ਚੱਲੀ | ਅੱਜ ਸਵੇਰ ਤੋਂ ਹੀ ਰੇਲਵੇ ਪੁਲਿਸ ਵਲੋਂ ਸਟੇਸ਼ਨ 'ਤੇ ਚੌਕਸੀ ਵਰਤੀ ਜਾ ਰਹੀ ਸੀ ਅਤੇ ਰੇਲਵੇ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਮੌਜੂਦ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਅਤੇ ਇਸ ਤੋਂ ਇਲਾਵਾ ਗੱਡੀਆਂ ਵਿਚ ਵੀ ਪੁਲਿਸ ਵਲੋਂ ਸਾਮਾਨ ਚੈੱਕ ਕੀਤਾ ਗਿਆ, ਪਰ ਪੁਲਿਸ ਨੂੰ ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ | ਪੁਲਿਸ ਵਲੋਂ ਰੇਲਵੇ ਸਟੇਸ਼ਨ ਦੇ ਮੁੱਖ ਦਰਵਾਜ਼ਿਆਂ 'ਤੇ ਵੀ ਚੌਕਸੀ ਵਧਾਈ ਗਈ ਹੈ | ਪੁਲਿਸ ਅਧਿਕਾਰੀਆਂ ਵਲੋਂ ਲਗਾਤਾਰ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ 'ਤੇ ਗਸ਼ਤ ਕੀਤੀ ਜਾ ਰਹੀ ਹੈ ਅਤੇ ਪਲੇਟਫਾਰਮਾਂ 'ਤੇ ਮੌਜੂਦ ਦੁਕਾਨਦਾਰਾਂ ਨੂੰ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਸਤੂਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਬਾਰੇ ਕਿਹਾ ਗਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਟੇਸ਼ਨ 'ਤੇ ਚੈਕਿੰਗ ਦਾ ਸਿਲਸਿਲਾ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਡਾ. ਹਿਮਾਂਸ਼ੂ ਆਨੰਦ ਦੀ ਅਗਵਾਈ ਹੇਠ ਬਲੂਮ ਹਸਪਤਾਲ ਨੰੂ ਮਿਲਿਆ ਹੈਲਥ ਪਾਇਨੀਅਰ ਐਵਾਰਡ <br/> ਅਗਲੀ ਖ਼ਬਰ ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ <br/>
Ad Position 24