ਲੁਧਿਆਣਾ, 28 ਅਪ੍ਰੈਲ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਐਂਡ ਪੀ.ਐਸ.ਟੀ.ਸੀ.ਐਲ ਦੇ ਪ੍ਰਧਾਨ ਸਵਰਨ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹਾਊਸਿੰਗ ਬੋਰਡ ਵਿਖੇ ਪਿ੍ੰਸੀਪਲ ਵਿਦਿਆ ਅਤੇ ਨੀਰੂ ਮੈਡਮ ਦੇ ਸਹਿਯੋਗ ਨਾਲ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਹੋਰ ਸਮੱਗਰੀ ਵੰਡੀ ਗਈ | ਇਸ ਮੌਕੇ ਪ੍ਰਧਾਨ ਸਵਰਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਪ੍ਰਾਇਮਰੀ ਸਕੂਲਾਂ ਵਿਚ ਗਰੀਬ ਅਤੇ ਲੋੜਵੰਦ ਬੱਚੇ ਪੜਦੇ ਹਨ,ਉਨ੍ਹਾਂ ਲਈ ਪੰਜਾਬ ਸਰਕਾਰ ਜਲਦ ਤੋਂ ਜਲਦ ਵਰਦੀਆਂ, ਕਿਤਾਬਾਂ, ਕਾਪੀਆਂ ਅਤੇ ਹੋਰ ਲੋੜੀਂਦੀਆਂ ਵਸਤੂਆਂ ਉਪਲਬਧ ਕਰਵਾਏ ਤਾਂ ਕਿ ਲੋੜਵੰਦ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ ਅਤੇ ਉਹ ਆਪਣਾ ਉਜਵਲ ਭਵਿੱਖ ਬਣਾ ਕੇ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰ ਸਕਣ | ਉਨ੍ਹਾਂ ਇਸ ਮੌਕੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਿਥੇ ਹੋਰ ਸਮਾਜ ਭਲਾਈ ਦੇ ਕੰਮ ਕਰ ਰਹੇ ਹਨ, ਉਥੇ ਹੀ ਉਹ ਲੋੜਵੰਦ ਬਚਿੱਆਂ ਦੇ ਸੁਨਿਹਰੀ ਭ ਵਿੱਖ ਲਈ ਅੱਗੇ ਆਉਣ ਅਤੇ ਆਪਣਾ ਬਣਦਾ ਯੋਗਦਾਨ ਪਾਉਣ | ਇਸ ਮੌਕੇ ਅਮਰ ਸਿੰਘ ਤੇ ਹੋਰ ਸ਼ਖਸੀਅਤਾਂ ਸ਼ਾਮਲ ਸਨ |