ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਾਂ ਨੂੰ ਲਾਅਰੇ ਲਾਉਣ ਅਤੇ ਗੁੰਮਰਾਹ ਕਾਰਨ ਵਾਲੀਆਂ ਨੀਤੀਆਂ ਦੇ ਤਹਿਤ ਪੰਜਾਬ ਵਾਸੀਆਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਦੇ ਬਾਵਜੂਦ ਲੱਗ ਰਹੇ ਲੰਬੇ ਲੰਬੇ ਕੱਟਾਂ ਦੇ ਵਿਰੋਧ ਵਿਚ ਸਮੁੱਚੇ ਪੰਜਾਬ ਦੇ ਵਿਧਾਨ ਸਭ ਹਲਕਿਆਂ ਵਿਚ ਸਥਿਤ ਬਿਜਲੀ ਘਰਾ ਦੇ ਸਾਹਮਣੇ ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਰੋਸ ਧਰਨੇ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਵਿਧਾਨ ਸਭ ਹਲਕਾ ਆਤਮ ਨਗਰ ਦੇ ਇੰਚਾਰਜ ਅਤੇ ਜਨਰਲ ਸਕੱਤਰ ਪੰਜਾਬ ਸ਼੍ਰੋਮਣੀ ਅਕਾਲੀ ਦਲ ਸ. ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਜਨਤਾ ਨਗਰ ਮੰਡਲ ਗਿੱਲ ਰੋਡ ਵਿਖੇ 30 ਅਪ੍ਰੈਲ ਦਿਨ ਵੀਰਵਾਰ ਸਵੇਰੇ 11 ਵਜੇ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਸ. ਜਗਬੀਰ ਸਿੰਘ ਸੋਖੀ ਨੇ ਦੱਸਿਆ ਕਿ ਇਸ ਵਿਸ਼ਾਲ ਰੋਸ ਧਰਨੇ ਵਿਚ ਮਾਨ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਸਰੇ ਬਾਜ਼ਾਰ ਖੋਲ੍ਹੀ ਜਾਵੇਗੀ ਕਿ ਕਿਸ ਤਰ੍ਹਾਂ ਪੰਜਾਬ ਵਾਸੀਆਂ ਨੂੰ ਬਦਲਾਅ ਦਾ ਨਾਅਰਾ ਦਿੰਦੇ ਹੋਏ ਝੂਠੀਆਂ ਗਰੰਟੀਆ ਦੇ ਕੇ ਸਤਾ ਹਾਸਲ ਕੀਤੀ ਸੀ | ਉਨ੍ਹਾਂ ਅਕਾਲੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੂੰ ਵੀ ਇਸ ਧਰਨੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ