11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵੱਖ-ਵੱਖ ਥਾਵਾਂ ਤੋਂ ਤਿੰਨ ਮੋਟਰਸਾਈਕਲ ਚੋਰੀ <br/>

Ad Position 21
No active advertisement
ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਚੋਰਾਂ ਵਲੋਂ ਤਿੰਨ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਕੇਵਲ ਰਾਮ ਵਾਸੀ ਪਿੰਡ ਭੱਟੀਆਂ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਘੰਟਾ ਘਰ ਕੰਮ 'ਤੇ ਸਿਲਸਿਲੇ ਵਿਚ ਆਇਆ ਸੀ ਅਤੇ ਉਸਨੇ ਆਪਣਾ ਮੋਟਰਸਾਈਕਲ ਮਾਡਰਨ ਆਪਟੀਕਲ ਦੇ ਬਾਹਰ ਖੜ੍ਹਾ ਕੀਤਾ ਸੀ | ਜਦੋਂ ਕੁਝ ਦੇਰ ਬਾਅਦ ਉਹ ਵਾਪਸ ਆਇਆ ਤਾਂ ਉਸਦਾ ਮੋਟਰਸਾਈਕਲ ਉਥੇ ਨਹੀਂ ਸੀ | ਜਿਸ ਤੇ ਸ਼ਿਕਾਇਤ ਕਰਤਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਨੇੜਿਓਾ ਕਪਿਲ ਕੁਮਾਰ ਦੇ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਹੈ | ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ | ਤੀਜੇ ਮਾਮਲੇ ਵਿਚ ਸਥਾਨਕ ਸੀਤਾ ਨਗਰ ਤੋਂ ਵੀ ਚੋਰਾਂ ਵਲੋਂ ਜਤਿਨ ਸਿੰਘ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਜਤਿਨ ਸਿੰਘ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ <br/> ਅਗਲੀ ਖ਼ਬਰ ਅਸਲ੍ਹਾ ਡਿਪੂ ਨੇੜੇ ਉਸਾਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ
Ad Position 24