ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਗ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਕਰਵਾਏ ਗਏ, ਜਿਸ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਨਾਂ ਸਮਾਗਮਾਂ ਦੌਰਾਨ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਅਤੇ ਬਾਬਾ ਜੀਵਾਂ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ ਅਤੇ ਅਮਰਿੰਦਰ ਸਿੰਘ ਕੌੜਾ ਨੇ ਸਾਂਝੇ ਰੂਪ ਵਿਚ ਭਾਈ ਭੁਪਿੰਦਰ ਸਿੰਘ ਅਤੇ ਬਾਬਾ ਜੀਵਾਂ ਸਿੰਘ ਦਮਦਮੀ ਟਕਸਾਲ ਵਾਲਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ | ਸਮਾਗਮ 'ਚ ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਹਰਵਿੰਦਰ ਸਿੰਘ ਸਰਨਾ, ਹਰਮਨ ਸਿੰਘ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ ਆਦਿ ਹਾਜ਼ਰ ਸਨ |