ਇਆਲੀ/ਥਰੀਕੇ, 28 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤੇ ਕੱਲ੍ਹ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਹਲਕਾ ਵਾਈਜ ਦੇਣ ਵਾਲੇ ਧਰਨੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਪੱਛਮੀ ਦੀ ਇੱਕ ਅਹਿਮ ਮੀਟਿੰਗ ਪੰਚਸ਼ੀਲ ਵਿਹਾਰ ਫਿਰੋਜ਼ਪੁਰ ਰੋਡ ਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਗ੍ਰਹਿ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਲਕਾ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਬੀ ਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਦੱਸਿਆ ਕਿ ਕੱਲ੍ਹ 30 ਅਪ੍ਰੈਲ ਦਿਨ ਵੀਰਵਾਰ ਨੂੰ 9 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੀ ਆਰ ਐਸ ਨਗਰ ਸਾਹਮਣੇ ਵੇਰਕਾ ਮਿਲਕ ਪਲਾਟ ਫਿਰੋਜ਼ਪੁਰ ਸੜਕ ਵਿਖੇ ਇਹ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਹਲਕੇ ਭਰ ਤੋਂ ਅਕਾਲੀ ਵਰਕਰ ਅਤੇ ਆਮ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮੌਜੂਦਾ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਨਗੇ | ਇਸ ਮੌਕੇ ਸਾਰੇ ਵਾਰਡ ਪ੍ਰਧਾਨਾਂ ਤੋਂ ਇਲਾਵਾ ਜਤਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ ਕਿੰਦਾ, ਖੁਸਜੀਤ ਸਿੰਘ ਖਾਲਸਾ, ਪ੍ਰਤਾਪ ਸਿੰਘ, ਭੁਪਿੰਦਰ ਸਿੰਘ ਚੀਮਾ, ਰਾਜਾ ਕੰਗ, ਚੰਨਾ ਪ੍ਰਧਾਨ, ਡੰਗ, ਢਿੱਲੋ, ਮਨਮੋਹਣ ਸਿੰਘ ਮਨੀ, ਜਗਦੀਸ ਸਿੰਘ ਬਿੱਟੂ, ਬਲਵਿੰਦਰ ਡੁਲਗਚ, ਰਜੀਵ ਇਕਲਵਿਆ, ਭਨੋਟ ਜੀ, ਸ਼ਾਮੂ, ਅਮਨਦੀਪ ਸਿੰਘ ਸੱਪਲ, ਕੁਲਵਿੰਦਰ ਸਿੰਘ, ਡਾ: ਅਰੁਣ ਸਿੱਧੂ, ਨਾਜਰ ਸਿੰਘ, ਪ੍ਰਤਾਪ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਖੁਸ਼ਕਿਸਮਤ, ਗੁਰਿੰਦਰ ਗਰੇਵਾਲ, ਨਾਜਰ ਸਿੰਘ, ਭੁਪਿੰਦਰ ਸਿੰਘ ਚੀਮਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਪਿ੍ਸ, ਗੁਰਮੀਤ ਸਿੰਘ ਸਿੱਧੂ ਆਦਿ ਵੀ ਹਾਜ਼ਰ ਰਹੇ |