11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰਦਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਨੂੰ ਸਮਰਪਿਤ ਅਤੇ ਤਖ਼ਤ ਸੱਚਖੰਡ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੀ ਸਫਲ ਯਾਤਰਾ ਦੇ ਸ਼ੁਕਰਾਨੇ ਵਜੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਅਤੇ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਚੁਪਹਿਰਾ ਜਪ ਤਪ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ -1, ਦੁੱਗਰੀ ਵਿਖੇ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਅਹੂਜਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਹਾਨ ਚੁਪਹਿਰਾ ਜਪ ਤਪ ਸਮਾਗਮ ਵਿਚ ਵੱਖ-ਵੱਖ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥੇ ਨੇ ਵੀ ਹਾਜ਼ਰੀਆਂ ਭਰੀਆਂ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਮਾਤਾ ਵਿਪਨਪ੍ਰੀਤ ਕੌਰ ਨੂੰ ਮਾਤਾ ਖੀਵੀ ਜੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਹਾਜ਼ਰੀ ਲਗਵਾਈ | ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਆਪਣਾ ਜੀਵਨ ਸਫਲਾ ਕੀਤਾ | ਇਸ ਮੌਕੇ ਕੁਲਵਿੰਦਰ ਸਿੰਘ ਬੈਨੀਪਾਲ, ਮਨਿੰਦਰ ਸਿੰਘ ਅਹੂਜਾ, ਯੂਨਾਈਟਿਡ ਸਿੱਖ ਤੋਂ ਅੰਮਿ੍ਤਪਾਲ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ, ਭਗਤਪ੍ਰੀਤ ਸਿੰਘ, ਪਰਮਿੰਦਰ ਕੌਰ, ਸਿਮਰਪ੍ਰੀਤ ਸਿੰਘ, ਗੁਰਮੀਤ ਸਿੰਘ ਰੋਮੀ, ਮਨਿੰਦਰਪਾਲ ਸਿੰਘ ਸੋਨੂੰ, ਹਰਅੰਜਨ ਸਿੰਘ, ਗਿਆਨੀ ਹਰਦੀਪ ਸਿੰਘ, ਪ੍ਰਭਸਿਮਰਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀ ਨਵੀਂ ਚੁਣੀ ਗਈ ਐਗਜ਼ੈਕਟਿਵ ਕੌਂਸਲ ਵਲੋਂ ਕਰਵਾਇਆ ਗਿਆ ਉਦਘਾਟਨੀ ਸਮਾਰੋਹ <br/> ਅਗਲੀ ਖ਼ਬਰ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ, ਨੌਜਵਾਨ ਸਪੁੱਤਰ ਦਾ ਦਿਹਾਂਤ <br/>
Ad Position 24