11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਬਿਜਲੀ ਦੇ ਲੱਗ ਰਹੇ ਕੱਟਾਂ ਨੇ ਲੋਕਾਂ ਨੂੰ ਯਾਦ ਕਰਵਾਇਆ ਅਕਾਲੀ ਦਲ ਦਾ ਰਾਜ-ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 29-04-2026
ਡਾਬਾ/ਲੁਹਾਰਾ, 28 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਕਾਰਨ ਹਾਹਾਕਾਰ ਮਚੀ ਹੋਈ ਹੈ, ਜਿਸ ਨੇ ਸੂਬੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਸ ਸੁਖਾਵੇਂ ਸ਼ਾਸਨ ਦੀ ਯਾਦ ਦਿਵਾ ਦਿੱਤੀ ਹੈ, ਜਿੱਥੇ ਬਿਜਲੀ ਦੀ ਕੋਈ ਕਿੱਲਤ ਨਹੀਂ ਸੀ | ਇਹ ਪ੍ਰਗਟਾਵਾ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਬੁਲਾਰੇ ਜਤਿੰਦਰ ਸਿੰਘ ਖ਼ਾਲਸਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪ੍ਰਬੰਧਕੀ ਨਾਕਾਮੀ ਕਾਰਨ ਅੱਜ ਪੰਜਾਬ ਦੀ ਜਨਤਾ ਇਸ ਭਿਆਨਕ ਗਰਮੀ ਵਿਚ ਤ੍ਰਾਹ-ਤ੍ਰਾਹ ਕਰ ਰਹੀ ਹੈ ਅਤੇ ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਚੀਕਾਂ ਕਢਵਾ ਦਿੱਤੀਆਂ ਹਨ | ਖ਼ਾਲਸਾ ਨੇ ਵਿਸ਼ੇਸ਼ ਤੌਰ 'ਤੇ ਉਦਯੋਗਿਕ ਖੇਤਰ ਦੀ ਮਾੜੀ ਹਾਲਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬਿਜਲੀ ਦੇ ਲਗਾਤਾਰ ਲੱਗ ਰਹੇ ਅਣਐਲਾਨੇ ਕੱਟਾਂ ਨੇ ਪੰਜਾਬ ਦੀ ਇੰਡਸਟਰੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਫ਼ੈਕਟਰੀਆਂ ਵਿਚ ਉਤਪਾਦਨ ਠੱਪ ਹੋ ਰਿਹਾ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਕ ਸਰਬ-ਪੱਖੀ ਵਿਕਾਸ ਵਾਲੇ ਵਿਜ਼ਨਰੀ ਲੀਡਰ ਹਨ, ਜਿਨ੍ਹਾਂ ਕੋਲ ਪੰਜਾਬ ਅਤੇ ਇਸ ਦੀ ਇੰਡਸਟਰੀ ਨੂੰ ਦੁਬਾਰਾ ਲੀਹ 'ਤੇ ਲਿਆਉਣ ਦਾ ਪੂਰਾ ਖਾਕਾ ਤਿਆਰ ਹੈ | ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਬਿਜਲੀ ਸਰਪਲੱਸ ਬਣਾਇਆ ਜਾਵੇਗਾ ਅਤੇ ਲੋਕਾਂ ਦੇ ਨਾਲ-ਨਾਲ ਉਦਯੋਗਪਤੀਆਂ ਨੂੰ ਵੀ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਤੋਂ ਹਮੇਸ਼ਾ ਲਈ ਨਿਜਾਤ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਔਰਤ ਦੇ ਗਲੇ 'ਚ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਪਹਿਲੀ ਮਈ ਨੂੰ ਨਾਟਕਾਂ ਅਤੇ ਗੀਤਾਂ ਭਰੀ ਰਾਤ ਦੀ ਸਫ਼ਲਤਾ ਲਈ ਤਿਆਰੀਆਂ ਜ਼ੋਰਾਂ ਤੇ-ਅਮੋਲਕ ਸਿੰਘ, ਕੰਵਲਜੀਤ ਖੰਨਾ <br...
Ad Position 24