ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਦੀਪ ਹਸਪਤਾਲ ਦੇ ਬਾਹਰੋਂ ਲੁਟੇਰੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਸਬੰਧੀ ਤਰੰਗ ਬਿੰਦਰਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਉਹ ਤੇ ਉਸਦੀ ਮਾਤਾ ਪ੍ਰਮੋਦ ਬਿੰਦਰਾ ਦੀਪ ਹਸਪਤਾਲ ਆਏ ਸਨ | ਜਦੋਂ ਉਹ ਹਸਪਤਾਲ ਦੇ ਬਾਹਰ ਨਿਕਲੇ ਤਾਂ ਇੱਕ ਲੁਟੇਰਾ ਉੱਥੇ ਆਇਆ ਅਤੇ ਉਸਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਆਪਣੇ ਸਾਥੀ ਨਾਲ ਮੋਟਰਸਾਈਕਲ ਤੇ ਫ਼ਰਾਰ ਹੋ ਗਿਆ | ਸ਼ਿਕਾਇਤ ਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |