11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-04-2026
ਲੁਧਿਆਣਾ, 28 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਵਿਸ਼ੇਸ਼ ਤੌਰ 'ਤੇ ਭਾਈ ਗੁਰਦੇਵ ਸਿੰਘ ਵੇਰਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਅੰਮਿ੍ਤਮਈ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ, ਜਿਸ ਨਾਲ ਸੰਗਤਾਂ ਨੂੰ ਆਤਮਿਕ ਆਨੰਦ ਪ੍ਰਾਪਤ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥੇ ਨੂੰ ਸਿਰਪਾਓ ਭੇਟ ਕੀਤੇ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਟੋਨੀ ਗਿੱਲ ਐਨਆਰਆਈ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਜਸਮੇਲ ਕੌਰ ਖੇੜੀਕਲਾਂ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਸੁੱਟੇ ਕਣਕ ਦੇ ਸਿੱਟਿਆਂ ਤੋਂ ਤਿਲਕ ਕੇ ਡਿਗਣ ਕਰਕੇ ਰਾਹਗੀਰ ਹੋ ਰਹੇ ਹਨ ਜ਼ਖ਼ਮੀ ਤੇ ਪ੍ਰੇਸ਼ਾਨ <br/> ਅਗਲੀ ਖ਼ਬਰ ਬਿਜਲੀ ਦੀ ਕਿੱਲਤ ਲਈ ਮੈਨੇਜਮੈਂਟ ਜ਼ਿੰਮੇਵਾਰ-ਮਹਿਦੂਦਾਂ <br/>
Ad Position 24