ਲੁਧਿਆਣਾ, 1 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਆਉਂਦੇ ਵਾਰਡ 40 ਦੇ ਪ੍ਰਧਾਨ ਬਲਦੇਵ ਸਿੰਘ ਦੀ ਦੇਖ-ਰੇਖ ਹੇਠ ਕਾਂਗਰਸੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ | ਇਸ ਮੀਟਿੰਗ ਦਾ ਮੁੱਖ ਉਦੇਸ਼ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਨੂੰ ਤੈਅ ਕਰਨ ਤੋਂ ਇਲਾਵਾ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਨਾ ਸੀ | ਮੀਟਿੰਗ ਦੌਰਾਨ ਨਵ-ਨਿਯੁਕਤ ਬੀ.ਐਲ.ਏ.-2 ਅਤੇ ਹੋਰ ਸੀਨੀਅਰ ਸਾਥੀਆਂ ਨਾਲ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਬੈਂਸ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਾਂਗਰਸ ਦੀ ਵਿਚਾਰਧਾਰਾ ਹੈ ਕਿ ਪਾਰਟੀ ਦਾ ਵਰਕਰ ਹੀ ਪਾਰਟੀ ਦਾ ਅਸਲ ਸਰਮਾਇਆ ਹਨ | ਇਸ ਕਰਕੇ ਹੋਰਨਾਂ ਪਾਰਟੀਆਂ ਦੇ ਮੁਕਾਬਲੇ ਕਾਂਗਰਸ ਪਾਰਟੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੰਦੀ ਹੈ | ਉਨ੍ਹਾਂ ਕਿਹਾ ਕਿ ਵਾਰਡ ਪੱਧਰ 'ਤੇ ਟੀਮਾਂ ਨੂੰ ਮਜ਼ਬੂਤ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਸ਼ਾਸਨ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ, ਤਾਂ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ | ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਸੰਗਠਨ ਦਾ ਹੋਰ ਵਿਸਤਾਰ ਕੀਤਾ ਜਾਵੇਗਾ | ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਅਸੀਂ ਜਨਤਾ ਦੇ ਹੱਕਾਂ ਲਈ ਲੜਾਈ ਜਾਰੀ ਰੱਖਾਂਗੇ ਅਤੇ ਸਰਕਾਰ ਨੂੰ ਜਵਾਬਦੇਹ ਬਣਾਵਾਂਗੇ | ਮੀਟਿੰਗ ਦੇ ਅੰਤ ਵਿਚ ਸਮੂਹ ਹਾਜ਼ਰੀਨ ਨੇ ਹੱਥ ਖੜ੍ਹੇ ਕਰਕੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਵੱਖ-ਵੱਖ ਇਕਾਈਆਂ ਦੇ ਮੁਖੀਆਂ ਤੋਂ ਇਲਾਵਾ ਹਰਵਿੰਦਰ ਸਿੰਘ ਕਲੇਰ, ਦਲਜੀਤ ਸਿੰਘ ਦਾਸੂਵਾਲ, ਹਰਦੀਪ ਸਿੰਘ ਸਾਜਨ, ਲਖਬੀਰ ਸਿੰਘ ਸੰਧੂ ਬਲਾਕ ਪ੍ਰਧਾਨ, ਪ੍ਰੀਤਮ ਸਿੰਘ ਇੰਦਰਜੀਤ ਮੋਨੂੰ, ਮਲਕੀਤ ਸਿੰਘ ਝੱਜ, ਬਲਜਿੰਦਰ ਸਿੰਘ ਬਿੱਲੂ, ਕੁਲਜਿੰਦਰ ਸਿੰਘ ਬਿੱਟੀ, ਇੰਦਰਜੀਤ ਰਾਜਾਂ, ਲੱਕੀ, ਮਿੰਟੂ ਠਾਕਰ, ਅਮਰਪਾਲ ਸਿੰਘ ਬਿੱਲਾ, ਪ੍ਰਧਾਨ ਗੁਰਪਿਆਰ ਸਿੰਘ, ਪ੍ਰਕਾਸ਼ ਸਿੰਘ, ਦਵਿੰਦਰ ਸਿੰਘ ਰਾਣਾ, ਬਲਵਿੰਦਰ ਸਿੰਘ, ਹਰਨੇਕ ਮਣਕੂ, ਕਰਤਾਰ ਸਿੰਘ ਆਦਿ ਹਾਜ਼ਰ ਸਨ |