30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੇਅਦਬੀ ਵਿਰੋਧੀ ਕਾਨੂੰਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਖੰਗੂੜਾ <br/>

Ad Position 21
No active advertisement
ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਅੱਜ ਲੁਧਿਆਣਾ ਜ਼ਿਲੇ੍ਹ ਦੀ 'ਆਪ' ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੁੰਦਿਆਂ ਅਰਦਾਸ ਕਰਵਾ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ | ਬੀਤੇ ਦਿਨੀਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ ਬੇਅਦਬੀ ਵਿਰੁੱਧ ਕਾਨੂੰਨ 'ਤੇ ਗਵਰਨਰ ਵਲੋਂ ਹਸਤਾਖਰ ਕਰਨ ਤੋਂ ਬਾਅਦ ਮਨਜ਼ੂਰੀ ਮਿਲ ਗਈ ਹੈ, ਜਿਸ ਤੋਂ ਬਾਅਦ ਇਸ ਕਾਨੂੰਨ ਦੇ ਵਿਚ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈਆਂ ਦੀ ਤਜਵੀਜ਼ ਰੱਖੀ ਹੋਈ ਹੈ, ਜਿਸ ਵਿਚ ਸਜ਼ਾ ਦੇ ਨਾਲ ਜੁਰਮਾਨੇ ਦਾ ਵੀ ਜ਼ਿਕਰ ਕੀਤਾ ਗਿਆ ਹੈ | ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਦੀ ਅਗਵਾਈ 'ਚ ਜ਼ਿਲ੍ਹਾ ਲੀਡਰਸ਼ਿਪ ਨਾਲ ਪਾਰਟੀ ਦੇ ਕੌਂਸਲਰ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋਏ | ਇਸ ਮੌਕੇ ਸ਼ੁਕਰਾਨੇ ਵਜੋਂ ਅਰਦਾਸ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੱਥੋਂ ਇਹ ਕਾਰਜ ਹੋਇਆ ਹੈ, ਜਿਸ ਦੀ ਲੰਬੇ ਸਮੇਂ ਤੋਂ ਲੋੜ ਸੀ, ਜਿਹੜੀਆਂ ਭੁੱਲਾਂ ਪਿਛਲੀਆਂ ਸਰਕਾਰਾਂ ਸਮੇਂ ਹੋਈਆਂ ਸਨ, ਹੁਣ ਮੁੜ ਤੋਂ ਨਹੀਂ ਹੋਣਗੀਆਂ ਅਤੇ ਅਜਿਹਾ ਕਰਨ ਵਾਲੇ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਕੋਈ ਸਖ਼ਤ ਕਾਨੂੰਨ ਨਹੀਂ ਸੀ | ਇਸ ਕਰਕੇ ਕਿਸੇ ਨੂੰ ਡਰ ਨਹੀਂ ਸੀ | ਜ਼ਿਲ੍ਹਾ ਪ੍ਰਧਾਨ ਖੰਗੂੜਾ ਨੇ ਕਿਹਾ ਕਿ ਅਸੀਂ ਰੱਬ ਦਾ ਸ਼ੁਕਰਾਨਾ ਕਰਨ ਲਈ ਇੱਥੇ ਪਹੁੰਚੇ ਹਾਂ | ਇਸ ਮੌਕੇ ਪ੍ਰਧਾਨ ਖੰਗੂੜਾ ਦੇ ਨਾਲ ਕੌਂਸਲਰ ਅਤੇ ਮਹਿਲਾ ਵਿੰਗ ਦੀਆਂ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਬਲਦੇਵ ਪ੍ਰਧਾਨ ਦੀ ਅਗਵਾਈ 'ਚ ਹੋਈ ਮੀਟਿੰਗ ਨੂੰ ਬੈਂਸ ਨੇ ਕੀਤਾ ਸੰਬੋਧਨ <br/>
Ad Position 24