30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦੇਰ ਰਾਤ ਤੱਕ ਚਲਦੇ ਰਹੇ | ਇਨ੍ਹਾਂ ਸਮਾਗਮਾਂ 'ਚ ਭਾਈ ਤਰਨਵੀਰ ਸਿੰਘ ਰੱਬੀ, ਸਰਬ ਰੋਗ ਕਾ ਅਉਖਧ ਨਾਮ ਕੈਂਪ, ਭਾਈ ਭਗਵਾਨ ਸਿੰਘ ਅਤੇ ਭਾਈ ਮਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ ਸਰਬ ਸਾਂਝੀ ਸੁਸਾਇਟੀ ਦੇ ਹਰਪਾਲ ਸਿੰਘ, ਹਰਪ੍ਰੀਤ ਸਿੰਘ ਡੰਗ, ਸਰਬਜੀਤ ਸਿੰਘ ਛਾਪਾ, ਕੰਵਲਜੀਤ ਸਿੰਘ ਬਹਿਲ, ਸੰਤੋਖ ਸਿੰਘ, ਗੁਰਚਰਨ ਸਿੰਘ ਰੰਧਾਵਾ ਗੁਰਦੁਆਰਾ ਸਾਹਿਬ ਜੀ ਦੀ ਸਮੂਹ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ 'ਚ ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਮਨ, ਮੋਹਿੰਦਰਪਾਲ ਸਿੰਘ ਧਵਨ, ਗੁਰਮਿੰਦਰ ਸਿੰਘ ਬਤਰਾ, ਰਛਪਾਲ ਸਿੰਘ, ਮੋਹਿੰਦਰਪਾਲ ਸਿੰਘ ਧਵਨ, ਹਰਵਿੰਦਰ ਸਿੰਘ ਕਾਲੜਾ, ਸੰਦੀਪ ਸਿੰਘ, ਹਰਕੀਰਤ ਸਿੰਘ, ਹਰਮਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਨੇ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਬੇਅਦਬੀ ਵਿਰੋਧੀ ਕਾਨੂੰਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਖੰਗੂੜਾ <br/>
Ad Position 24