30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

2 ਨਾਜਾਇਜ਼ ਪਿਸਟਲਾਂ ਸਮੇਤ 2 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 02-05-2026

ਜਗਰਾਉਂ, 1 ਮਈ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਸਟਾਫ਼ ਦੇ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਜਗਰਾਉਂ ਤਹਿਸੀਲ ਚੌਂਕ ਵਿਚ ਮੌਜੂਦ ਸਨ, ਜਿਥੇ ਮੁਖ਼ਬਰ ਦੀ ਇਤਲਾਹ ਦਿੱਤੀ ਕਿ ਕੋਠੇ ਬੱਗੂ ਨਜ਼ਦੀਕ ਖੰਡ ਮਿੱਲ ਕਲੋਨੀ ਵਿਚ 2 ਨੌਜਵਾਨ ਨਾਜਾਇਜ਼ ਅਸਲੇ ਸਮੇਤ ਘੁੰਮ ਰਹੇ ਹਨ, ਜੋ ਕਿ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਹਨ, ਜਿਸ 'ਤੇ ਤੁਰੰਤ ਘੇਰਾਬੰਦੀ ਕਰਕੇ ਦੋਨਾਂ ਨੂੰ ਕਾਬੂ ਕਰ ਲਿਆ | ਜਿੰਨ੍ਹਾਂ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਾਜਵਾ ਕਲੋਨੀ ਗਲੀ ਨੰਬਰ ਤਿੰਨ ਜਗਰਾਉਂ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਤਖਾਣਵੱਧ ਮੋਗਾ ਹਾਲ ਵਾਸੀ ਨੇੜੇ ਨਾਥ ਸਟੋਰ ਚੂੰਗੀ ਨੰਬਰ ਪੰਜ ਜਗਰਾਉਂ ਵਜੋਂ ਹੋਈ ਹੈ | ਜਿਨ੍ਹਾਂ ਕੋਲੋਂ 2 ਪਿਸਟਲ, 12 ਬੋਰ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ | ਜਿੰਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਟਰੇਡ ਡੀਲ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਮਈ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ <br/>
Ad Position 24