30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਮਜ਼ਦੂਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਫੁੱਲਾਂਵਾਲ, 1 ਮਈ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੇ ਸਹਾਇਕ ਸਟਾਫ਼ ਦੁਆਰਾ ਕੀਤੇ ਗਏ ਕੰਮ ਤੋਂ ਜਾਣੂ ਕਰਵਾਇਆ ਗਿਆ | ਕਿੰਡਰਗਾਰਟਨ ਕਲਾਸਾਂ ਨੇ ਗ੍ਰੀਟਿੰਗ ਕਾਰਡ ਬਣਾਏ ਜਦੋਂ ਕਿ ਪ੍ਰਾਇਮਰੀ ਕਲਾਸਾਂ ਨੇ ਸਮਾਜ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਬਾਰੇ ਪੇਸ਼ਕਾਰੀ ਦੇ ਕੇ ਧੰਨਵਾਦ ਪ੍ਰਗਟ ਕੀਤਾ | ਸੀਨੀਅਰ ਕਲਾਸ ਦੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ 'ਤੇ ਪੋਸਟਰ ਬਣਾ ਕੇ ਅਤੇ ਭਾਸ਼ਣ ਦੇ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਉਲ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਅਤੇ ਹੋਰ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਕਿਰਨਜੀਤ ਕੌਰ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਸਾਡੇ ਸਮਾਜ ਅਤੇ ਜੀਵਨ ਦੀ ਕਲਪਨਾ ਕਰਨਾ ਮੁਸ਼ਕਲ ਹੈ |

Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਸ਼ੀਤਲਾ ਦੇਵੀ ਕਲੱਬ ਨੇ 23ਵਾਂ ਸਾਲਾਨਾ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਟਰੇਡ ਡੀਲ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>
Ad Position 24