30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 02-05-2026

ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੀਰੋ ਸਾਈਕਲ ਫੈਕਟਰੀ ਦੇ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਵਿੰਦਰ ਰਾਜਪੂਤ ਵਜੋਂ ਕੀਤੀ ਗਈ ਹੈ | ਮਿ੍ਤਕ ਦੇ ਭਰਾ ਜਤਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਭਰਾ ਰਵਿੰਦਰ ਆਪਣੇ ਦੋਸਤਾਂ ਨਾਲ ਕਾਰ ਵਿਚ ਵਿਆਹ ਦੀ ਪਾਰਟੀ 'ਚ ਸ਼ਾਮਿਲ ਹੋਣ ਲਈ ਗਿਆ ਸੀ, ਜਦੋਂ ਉਹ ਵਾਪਸ ਆ ਰਹੇ ਸਨ ਤਾਂ ਹੀਰੋ ਸਾਈਕਲ ਫੈਕਟਰੀ ਦੇ ਨੇੜੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ | ਸਿੱਟੇ ਵਜੋਂ ਉਸ ਦੇ ਭਰਾ ਰਵਿੰਦਰ ਰਾਜਪੂਤ ਅਤੇ ਆਦਰਸ਼ ਯਾਦਵ ਦੇ ਸੱਟਾਂ ਲੱਗੀਆਂ | ਗੰਭੀਰ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਰਵਿੰਦਰ ਰਾਜਪੂਤ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਦੋਸ਼ੀ ਚਾਲਕ ਦੀ ਸ਼ਨਾਖਤ ਨਹੀਂ ਕੀਤੀ ਗਈ ਹੈ | ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਆਗੂ <br/> ਅਗਲੀ ਖ਼ਬਰ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਨੇ ਮਈ ਦਿਵਸ ਮਨਾਇਆ <br/>
Ad Position 24