ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ 4 ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
02-05-2026
ਨਾਜਾਇਜ਼ ਸ਼ਰਾਬ ਸਮੇਤ ਕਾਬੂ
ਪੁਲਿਸ ਨੇ ਚਰਨਜੀਤ ਸਿੰਘ ਵਾਸੀ ਜਮਾਲਪੁਰ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਸ਼ਰਾਬ ਸਪਲਾਈ ਕਰਦਾ ਸੀ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਸੰਦੀਪ ਕੁਮਾਰ ਵਾਸੀ ਪ੍ਰੀਤਮ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ | ਪੁਲਿਸ ਅਨੁਸਾਰ ਕਥਿਤ ਦੋਸ਼ੀ ਹੈਬੋਵਾਲ ਕਲਾਂ ਵਿਚ ਸੜਕ 'ਤੇ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ |
ਮੋਟਰਸਾਈਕਲ ਚੋਰੀ
ਸਥਾਨਕ ਲਿੰਕ ਰੋਡ ਤੋਂ ਚੋਰਾਂ ਵਲੋਂ ਉਦੇ ਕਾਂਤ ਗੁਪਤਾ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਲੜਕੀ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਕੇਸ ਦਰਜ
ਪੁਲਿਸ ਨੇ ਭਾਮੀਆਂ ਖੁਰਦ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ 'ਤੇ ਅਮਨਦੀਪ ਵਾਸੀ ਭਾਮੀਆਂ ਖੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ 15 ਸਾਲ ਦੀ ਲੜਕੀ ਦੀ ਕੈਲਾਸ਼ ਨਾਲ ਦੋਸਤੀ ਸੀ, ਜਿਸ ਦਾ ਭਰਾ ਉਕਤ ਕਥਿਤ ਦੋਸ਼ੀ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ ਅਤੇ ਉਸ ਦੀ ਲੜਕੀ ਦੀਆਂ ਅਸ਼ਲੀਲ ਫ਼ੋਟੋਆਂ ਅਤੇ ਵੀਡੀਓ ਬਣਾ ਕੇ ਭੇਜਣ ਲਈ ਮਜਬੂਰ ਕਰਦਾ ਹੈ, ਜਦੋਂ ਉਸ ਦੀ ਲੜਕੀ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਕਥਿਤ ਦੋਸ਼ੀ ਵਲੋਂ ਉਸ ਨੂੰ ਹੁਣ ਬਲੈਕਮੇਲ ਕੀਤਾ ਜਾ ਰਿਹਾ ਹੈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |