29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਬਾਣੀ ਅਤੇ ਕੀਰਤਨ ਦਾ ਪ੍ਰਵਾਹ ਆਰੰਭ ਹੋਇਆਂ, ਜਿਸ ਵਿਚ ਹੁਸ਼ਿਆਰਪੁਰ ਤੋਂ ਆਏ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਮਹਾਨ ਪ੍ਰਚਾਰਕਾਂ ਨੇ ਹਾਜ਼ਰੀ ਭਰੀ | ਬੀਬੀ ਪ੍ਰਨੀਤ ਕੌਰ ਹੁਸ਼ਿਆਰਪੁਰ ਵਾਲੀਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜਿਆ | ਬਾਬਾ ਹਰਦੇਵ ਸਿੰਘ ਖਾਲਸਾ ਹੁਸ਼ਿਆਰਪੁਰ ਵਾਲਿਆਂ ਨੇ ਸੰਗਤਾਂ ਨਾਲ ਗੁਰੂ ਅਮਰਦਾਸ ਜੀ ਬਾਰੇ ਵਿਚਾਰ ਸਾਂਝੇ ਕੀਤੇ | ਸਮਾਗਮਾਂ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਬਲਬੀਰ ਸਿੰਘ, ਜਗਮੋਹਨ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਤਰਲੋਕ ਸਿੰਘ ਸੱਚਦੇਵਾ, ਦਰਸ਼ਨ ਸਿੰਘ ਪਲਾਈ ਕਿੰਗ, ਜਗਜੀਵਨ ਸਿੰਘ ਸੋਹਣਪਾਲ, ਸਰਬਜੀਤ ਸਿੰਘ ਚੱਗਰ, ਗੁਰਿੰਦਰ ਸਿੰਘ ਚਾਵਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜ਼ਨੈੱਸ ਬਲਾਸਟਰ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਆਲਮਗੀਰ ਵਿਖੇ ਲਗਾਏ ਖਾਣ ਪੀਣ ਦੇ ਸਟਾਲ <br/> ਅਗਲੀ ਖ਼ਬਰ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਰਾਵੀ ਬਾਲੀ ਬਣੇ ਪ੍ਰਧਾਨ <br/>
Ad Position 24