ਲੁਧਿਆਣਾ, 1 ਮਈ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੀ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜੋਨ-ਡੀ ਦਫਤਰ ਵਿਚ ਸਮਾਗਮ ਦੌਰਾਨ ਡਿਜੀਟਲ ਜਨਗਣਨਾ 2027 ਤਹਿਤ ਸਵੈ-ਗਣਨਾ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਨੇ ਖੁਦ ਵੀ ਸਵੈ-ਗਣਨਾ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾਈ | ਉਨ੍ਹਾਂ ਦੱਸਿਆ ਕਿ ਵਸਨੀਕ 30 ਅਪ੍ਰੈਲ ਤੋਂ 14 ਮਈ ਤੱਕ ਅਧਿਕਾਰਤ ਪੋਰਟਲ ਰਾਹੀਂ ਘਰ ਬੈਠੇ ਆਪਣੀ ਜਾਣਕਾਰੀ ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ | ਜੇਕਰ ਕੋਈ ਪਰਿਵਾਰ ਇਹ ਪ੍ਰਕਿਰਿਆ ਪੂਰੀ ਨਹੀਂ ਕਰਦਾ ਤਾਂ 15 ਮਈ ਤੋਂ ਗਿਣਤੀ ਕਾਰ ਘਰ-ਘਰ ਜਾਕੇ ਜਾਣਕਾਰੀ ਇਕੱਠੀ ਕਰਨਗੇ |