29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਨੂੰ ਪਿੰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 02-05-2026
ਫੁੱਲਾਂਵਾਲ, 1 ਮਈ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਗਿੱਲ ਅਧੀਨ ਆਉਂਦੇ ਪਿੰਡ ਸ਼ਹੀਦ ਬਾਬਾ ਦੀਪ ਸਿੰਘ ਨਗਰ ਧਾਂਦਰਾ ਸੜਕ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਮੀਟਿੰਗ ਦੌਰਾਨ ਸਥਾਨਕ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ | ਮੀਟਿੰਗ ਦੌਰਾਨ ਲੋਕਾਂ ਦੇ ਹੋਏ ਇਕੱਠ ਨੂੰ ਦੇਖ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਅਤੇ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਨੇ ਕਿਹਾ ਕਿ ਹੁਣ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਲਗਭਗ ਤੈਅ ਹੈ | 'ਆਪ' ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ਨੂੰ ਦੇਖ ਲੋਕਾਂ ਦੇ ਚਿਹਰੇ ਮੁਰਝਾਏ ਪਏ ਹਨ | ਬਦਲਾਅ ਦੇ ਨਾਂਅ 'ਤੇ ਆਈ ਇਸ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਹੈ, ਵਿਕਾਸ ਦੇ ਨਾਮ 'ਤੇ ਸੂਬੇ ਸਿਰ ਕਰਜ਼ੇ ਦੀ ਪੰਡ ਦਾ ਭਾਰ ਵਧਿਆ ਹੈ | ਇਹ ਪਾਰਟੀ ਵਲੋਂ ਕੀਤਾ ਵਿਕਾਸ ਸਿਰਫ਼ ਇਸ਼ਤਿਹਾਰੀ ਬੋਰਡਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ | ਜ਼ਮੀਨੀ ਪੱਧਰ 'ਤੇ ਵਿਕਾਸ ਨਹੀਂ ਵਿਨਾਸ਼ ਹੋਇਆ ਹੈ, ਜਿਸ ਦਾ ਖ਼ਮਿਆਜ਼ਾ ਇਸ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਮੌਕੇ ਪਿੰਡ ਵਾਸੀਆਂ ਵਲੋਂ ਸਿੰਮਕ ਅਤੇ ਗਾਬੜੀਆ ਨੂੰ ਸਨਮਾਨਿਤ ਕਰਦਿਆਂ ਉਨਾਂ ਨੂੰ ਵੱਡੀ ਲੀਡ 'ਤੇ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਰਪੰਚ ਪ੍ਰਗਟ ਸਿੰਘ ਸਰੀਂਹ, ਰਾਜੂ ਬਦੇਸ਼ਾਂ ਸਰੀਂਹ, ਮੀਨੂ ਸਤਜੋਤ ਨਗਰ, ਸਾਬਕਾ ਪੰਚ ਬਲਵਿੰਦਰ ਸਿੰਘ, ਕਮਲਜੀਤ ਸਿੰਘ ਖ਼ਾਲਸਾ ਠੇਕੇਦਾਰ, ਪੰਚ ਜਸਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ, ਸਰਪੰਚ ਗੁਰੂ ਨਾਨਕ ਨਗਰ ਸ਼ਮਸ਼ੇਰ ਸਿੰਘ ਬਦੇਸ਼ਾ, ਅਜੀਤ ਸਿੰਘ, ਜੋਗਿੰਦਰ ਸਿੰਘ ਚਹਿਲ, ਪ੍ਰਧਾਨ ਗੁਰਦੁਆਰਾ ਸਾਹਿਬ ਤਰਸੇਮ ਸਿੰਘ, ਹਰਵੇਲ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ, ਪੰਚ ਇੰਦਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਜਗਮੋਹਨ ਲਾਲ, ਖੁਸ਼ਵੰਤ ਸਿੰਘ ਰਿੱਕੀ, ਪਰਮਜੀਤ ਕੌਰ, ਜਤਿੰਦਰ ਅਰੋੜਾ, ਨਰਿੰਦਰ ਕੌਰ ਨਾਜ ਆਦਿ ਤੋਂ ਇਲਾਵਾ ਮਹਿਲਾਵਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਚ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਪੀ.ਏ.ਯੂ. ਵਿਖੇ ਸਿਹਤ ਸੰਬੰਧੀ ਜਾਗਰੂਕਤਾ ਦੇ ਉਦੇਸ਼ ਨਾਲ ਸਾਈਕਲ ਰੈਲੀ ਕੱਢੀ <br/>
Ad Position 24