26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 02-05-2026
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਲੋਂ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਲਾਡੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਪ੍ਰਸਿੱਧ ਕਥਾਵਾਚਕ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸੇਵਾ ਤੇ ਭਗਤੀ ਵਿਚ ਲੀਨ ਰਹਿਣ ਵਾਲੇ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸੱਚ ਦੇ ਮਾਰਗ ਨਾਲ ਜੁੜਨ ਤੇ ਸੇਵਾ ਕਾਰਜਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰਨ ਦੀ ਤਾਕੀਦ ਕਰਦੀਆਂ ਹਨ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਹਰਵਿੰਦਰ ਸਿੰਘ ਕੋਹਲੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਪਿ੍ਤਪਾਲ ਸਿੰਘ, ਅਵਤਾਰ ਸਿੰਘ ਮਿੱਡਾ, ਹਰਚਰਨ ਸਿੰਘ ਕਾਲੜਾ, ਅਵਤਾਰ ਸਿੰਘ ਬੀਕੇ, ਮਨਮੋਹਨ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਸਾਹਮਣੇ ਖੋਲ੍ਹੀ ਨਵੀਂ ਬਰਾਂਚ <br/> ਅਗਲੀ ਖ਼ਬਰ ਦਵਿਸ਼ਾ ਅਤੇ ਰਿਆਂਸ਼ ਪੁਨਿਆਨੀ ਨੇ ਦਸਵੀਂ ਦੇ ਨਤੀਜਿਆਂ 'ਚ ਪ੍ਰਾਪਤ ਕੀਤੇ 96 ਫੀਸਦੀ ਅੰਕ
Ad Position 24