26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੰਤ ਬਾਬਾ ਆਲੋਵਾਲ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 02-05-2026
ਲਾਡੋਵਾਲ, 1 ਮਈ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਦੇ ਮੁੱਖ ਸੇਵਾਦਾਰ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਜਨਰਲ ਸਕੱਤਰ ਸੰਤ ਸਮਾਜ (ਭਾਰਤ) ਨੇ ਪਿੰਡ ਮਿਲਾਪ ਨਗਰ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਹੋਏ ਸਮਾਗਮ ਵਿਚ ਸ਼ਿਰਕਤ ਕੀਤੀ, ਜਿੱਥੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਉਨਾਂ ਦਾ ਭਰਮਾ ਸਵਾਗਤ ਕੀਤਾ ਗਿਆ | ਸਮਾਗਮ ਵਿਚ ਹਾਜ਼ਰੀਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਆਪਣੇ ਅਨਮੋਲ ਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਕਿਹਾ ਕਿ ਸੁਆਰਥ ਰਹਿਤ ਕੀਤੀ ਸੇਵਾ, ਸਿਮਰਨ ਅਤੇ ਪ੍ਰਭੂ ਦੀ ਕੀਤੀ ਭਗਤੀ ਇਨਸਾਨ ਨੂੰ ਉਸ ਦੀ ਮੰਜ਼ਿਲ 'ਤੇ ਪਹੁੰਚਾ ਦਿੰਦੀ ਹੈ | ਇਸ ਸਮਾਗਮ ਵਿਚ ਪ੍ਰਧਾਨ ਓਮਕਾਰ ਦੀਪ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਸਿੰਦਰਪਾਲ ਸਿੰਘ, ਪ੍ਰਭਦੀਪ ਸਿੰਘ, ਰਣਜੋਧ ਪਾਲ ਸਿੰਘ, ਅਰਸ਼ਦੀਪ ਸਿੰਘ ਬਰਾੜ ਅਤੇ ਬੀਬੀ ਦਲਵੀਰ ਕੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ <br/>... ਅਗਲੀ ਖ਼ਬਰ ਸੰਸਦ 'ਚ ਮਹਿਲਾ ਰਾਖਵਾਂ ਬਿੱਲ ਅਟਕਣ 'ਚ ਭਾਜਪਾ ਮਹਿਲਾ ਮੋਰਚਾ ਵਲੋਂ ਮਸ਼ਾਲ ਰੋਸ ਮਾਰਚ <br/>
Ad Position 24