26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬਿਜਲੀ ਕੱਟਾਂ ਨੂੰ ਲੈ ਕੇ ਐਡਵੋਕੇਟ ਘੁੰਮਣ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਜ਼ੋਰਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 02-05-2026
ਇਆਲੀ/ਥਰੀਕੇ, 1 ਮਈ (ਮਨਜੀਤ ਸਿੰਘ ਦੁੱਗਰੀ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਉੱਤੇ ਅੱਜ ਪੰਜਾਬ ਭਰ 'ਚ ਵਿਧਾਨ ਸਭਾ ਹਲਕਾ ਪੱਧਰ 'ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ | ਲੁਧਿਆਣਾ ਹਲਕਾ ਪੱਛਮੀ ਵਿਚ ਹਲਕਾ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਅਗਰ ਨਗਰ ਡਵੀਜ਼ਨ, ਫ਼ਿਰੋਜ਼ਪੁਰ ਰੋਡ ਦੇ ਬਾਹਰ ਵਿਸ਼ਾਲ ਇਕੱਠ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਐਡ. ਘੁੰਮਣ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਬਿਜਲੀ ਨਿਗਮ ਬਿਜਲੀ ਪੱਖੋਂ ਸਰਪਲੱਸ ਸੂਬਾ ਸੀ, ਪਰ ਉਸ ਤੋਂ ਬਾਅਦ ਆਈ ਕਾਂਗਰਸ ਦੀ ਸਰਕਾਰ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਕਾਲੀ ਸਰਕਾਰ ਵਲੋਂ ਨਿਰਮਾਣ ਕੀਤਾ ਸਾਰਾ ਬਿਜਲੀ ਢਾਂਚਾ ਨਸ਼ਟ ਕਰ ਦਿੱਤਾ ਹੈ | ਬਿਜਲੀ ਦੀ ਕਿੱਲਤ ਕਾਰਨ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਨੇ ਜਨਤਾ ਦਾ ਬੁਰਾ ਹਾਲ ਕਰ ਦਿੱਤਾ ਹੈ | ਐਡ. ਘੁੰਮਣ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਲੋਕਾਂ ਨੂੰ ਬਿਜਲੀ ਵਰਗੀ ਮੁੱਢਲੀ ਸਹੂਲਤ ਦੇਣ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ, ਜਿਸ ਦੇ ਵਿਰੋਧ ਵਿਚ ਅੱਜ ਅਕਾਲੀ ਦਲ ਵਲੋਂ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕਰਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ | ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬਿਜਲੀ ਮੰਤਰੀ ਬਿਜਲੀ ਨਿਗਮ ਦੀਆਂ ਬੇਸ਼ਕੀਮਤੀ ਜ਼ਮੀਨਾਂ ਵੇਚਣ ਦੀ ਨੀਤੀ 'ਤੇ ਚੱਲ ਰਿਹਾ ਹੈ | ਇਸ ਮੌਕੇ ਨਰੇਸ਼ ਧੀਂਗਾਨ, ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਸਦੀਪ ਸਿੰਘ ਕਾਉਂਕੇ, ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਲੀਲ, ਡਾ. ਅਰੁਣ ਸਿੱਧੂ, ਨਾਜਰ ਸਿੰਘ, ਹਰਪ੍ਰੀਤ ਸਿੰਘ ਡੰਗ, ਪਿ੍ੰਸ ਹੈਬੋਵਾਲ, ਪ੍ਰਤਾਪ ਸਿੰਘ, ਸਚਿਨ ਅਰੋੜਾ, ਅਮਨਦੀਪ ਭਨੋਟ, ਅਨਮੋਲ ਬਰਾੜ, ਕੁਲਵਿੰਦਰ ਕਿੰਦਾ, ਮਨਮੋਹਨ ਸਿੰਘ ਮਨੀ, ਚੰਨਾ ਪ੍ਰਧਾਨ, ਗਗਨਪ੍ਰੀਤ ਸਿੰਘ, ਬਲਵਿੰਦਰ ਦੁੱਗਲਚ, ਨੀਲਮ ਕੋਹਲੀ, ਰਜਿੰਦਰ ਕੌਰ ਸੰਧੂ, ਜਸਵਿੰਦਰ ਕੌਰ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਰਾਜਾ ਕੰਗ, ਭੁਪਿੰਦਰ ਸਿੰਘ ਚੀਮਾ, ਸਿਮਰਨਜੀਤ ਸਿੰਘ ਸਾਭੀ, ਵਕੀਲ ਸਿਮਰਨਪ੍ਰੀਤ ਸਿੰਘ, ਦੀਪ ਕੁੰਵਰ ਸਿੰਘ, ਜੋਬਨ ਭੁੱਲਰ ਆਦਿ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਕਵਿੱਤਰੀ ਕੁਲਵੰਤ ਕੌਰ ਢਿੱਲੋਂ ਨੂੰ ਸਦਮਾ, ਜੀਵਨ ਸਾਥੀ ਸ਼ਵਿੰਦਰ ਸਿੰਘ ਢਿੱਲੋਂ ਦਾ ਦਿਹਾਂਤ <br/> ਅਗਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ <br/>...
Ad Position 24