ਲੁਧਿਆਣਾ, 2 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਬਾਹਰ ਅੱਜ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਅÏਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ¢ ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ¢ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਅÏਰਤ ਆਪਣੀ ਐਕਟਿਵਾ 'ਤੇ ਘਰ ਵਾਪਸ ਆ ਰਹੀ ਸੀ¢ ਪੀੜਤ ਰੁਪਵਿੰਦਰ ਕÏਰ, ਜੋ ਕਿ ਦੁੱਗਰੀ ਫ਼ੇਜ਼ 2 ਦੀ ਰਹਿਣ ਵਾਲੀ ਹੈ ਅਤੇ ਇਕ ਸਰਕਾਰੀ ਸਕੂਲ ਵਿਚ ਲੈਕਚਰਾਰ ਹੈ, ਨੇ ਕਿਹਾ ਕਿ ਉਹ ਸ਼ਨੀਵਾਰ ਦੁਪਹਿਰ ਨੂੰ ਸਕੂਲ ਤੋਂ ਬਾਅਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਗਈ ਸੀ¢ ਮੱਥਾ ਟੇਕਣ ਤੋਂ ਬਾਅਦ, ਉਹ ਆਪਣੀ ਐਕਟਿਵਾ 'ਤੇ ਘਰ ਵਾਪਸ ਆ ਰਹੀ ਸੀ, ਜਿਵੇਂ ਹੀ ਉਹ ਦੁੱਗਰੀ ਪੁਲਿਸ ਸਟੇਸ਼ਨ ਨੇੜੇ ਪਹੁੰਚੀ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਪਿੱਛੇ ਤੋਂ ਉਸ ਕੋਲ ਆਏ¢ ਉਸ ਦੱਸਿਆ ਕਿ ਪਿੱਛੇ ਬੈਠਾ ਆਦਮੀ ਅਚਾਨਕ ਉਸਦੀ ਐਕਟਿਵਾ ਦੇ ਸਾਹਮਣੇ ਆਇਆ ਤੇ ਉਸਦਾ ਪਰਸ ਖੋਹ ਲਿਆ ਤੇ ਫ਼ਰਾਰ ਹੋ ਗਏ | ਪਰਸ ਵਿਚ ਇਕ ਆਈਫੋਨ, ਇਕ ਸੈਮਸੰਗ ਮੋਬਾਈਲ ਫ਼ੋਨ, ਹਜ਼ਾਰਾਂ ਦੀ ਨਗਦੀ ਅਤੇ ਹੋਰ ਸਾਮਾਨ ਸੀ | ਉਸਨੇ ਆਪਣੇ ਪਤੀ ਸਤਿੰਦਰਪਾਲ ਸਿੰਘ ਨੂੰ ਘਟਨਾ ਬਾਰੇ ਦੱਸਿਆ, ਜੋ ਤੁਰੰਤ ਮÏਕੇ 'ਤੇ ਪਹੁੰਚੇ¢ ਇਸ ਤੋਂ ਬਾਅਦ ਜੋੜਾ ਦੁੱਗਰੀ ਪੁਲਿਸ ਸਟੇਸ਼ਨ ਗਿਆ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ¢ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਨੇੜਲੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ¢