07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਗੌਰਮਿੰਟ ਪੈਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਨੰੂ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਗੌਰਮਿੰਟ ਪੈਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਬਲਦੇਵ ਕ੍ਰਿਸ਼ਨ ਮੌਦਗਿਲ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਜੈਨ ਨੰੂ ਮੰਗ ਪੱਤਰ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੰੂ ਮੰਨਣ ਵਿਚ ਟਾਲ ਮਟੋਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪੈਨਸ਼ਨਰਾਂ ਵਿਚ ਨਾਰਾਜ਼ਗੀ ਵੱਧ ਰਹੀ ਹੈ | ਉਨ੍ਹਾਂ ਦੱਸਿਆ ਕਿ ਡੀ.ਏ. ਦਾ ਬਕਾਇਆ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੈਨਸ਼ਨ ਕਮਿਸ਼ਨਰ ਦੀਆਂ ਸਿਫਾਰਸ਼ਾਂ ਅਨੁਸਾਰ 2.44 ਦੀ ਥਾਂ 2.59 ਗੁਣਾਂਕ ਲਾਗੂ ਕੀਤਾ ਜਾਵੇ | ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਸਕੂਲ ਅਧਿਆਪਕਾਂ ਤੋਂ ਗੈਰ ਸੰਬੰਧਿਤ ਕੰਮ ਨਾ ਲੈਣ ਦੀ ਮੰਗ ਕੀਤੀ | ਇਸ ਮੌਕੇ ਗੁਰਚਰਨ ਸਿੰਘ ਹਮਰਾਹੀ, ਗਿਆਨ ਚੰਦ, ਮੇਲਾ ਸਿੰਘ, ਦਰਸ਼ਨ ਸਿੰਘ, ਧੰਨਾ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਹਾਇਤਾ ਪ੍ਰਾਪਤ ਟੀਚਰ ਯੂਨੀਅਨ ਦੇ ਮਦਨੀਪੁਰ ਪ੍ਰਧਾਨ ਅਤੇ ਸ਼ਰਨਜੀਤ ਸਿੰਘ ਸਕੱਤਰ ਬਣੇ <br/> ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ <br/>
Ad Position 24
No active advertisement