07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਏ.ਕੇ.ਐਮ. ਪੰਜਾਬ ਵਲੋਂ 4 ਨੂੰ ਪੰਜਾਬ ਦੇ ਸਾਰੇ ਟੋਲ ਕੀਤੇ ਜਾਣਗੇ ਬੰਦ-ਜਥੇ: ਨਿਮਾਣਾ <br/>

Ad Position 21
No active advertisement
ਅਜੀਤ ਡੈਸਕ 03-05-2026
ਲੁਧਿਆਣਾ, 2 ਮਈ (ਜਤਿੰਦਰ ਭੰਬੀ)-ਏ.ਕੇ.ਐਮ. ਪੰਜਾਬ ਦੇ ਸੀਨੀਅਰ ਆਗੂ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਜਥੇਦਾਰ ਨਿਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 30 ਅਪ੍ਰੈਲ ਤੱਕ ਆਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਰੋਸ ਵਜੋਂ ਏ.ਕੇ.ਐਮ. ਪੰਜਾਬ ਵਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ,ਤਾਂ ਕਿ ਸੱੁਤੀ ਪਈ 'ਆਪ' ਸਰਕਾਰ ਨੂੰ ਜਗਾਇਆ ਜਾ ਸਕੇ | ਇਸ ਮੌਕੇ ਅਮਰਜੀਤ ਸਿੰਘ ਭੱਟੀ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਗਰੇਵਾਲ ਪ੍ਰਚਾਰ ਸਕੱਤਰ, ਪ੍ਰਭਦੀਪ ਸਿੰਘ ਸੇਖੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ, ਕੁਲਦੀਪ ਸਿੰਘ ਸੈਨੀ, ਕੰਵਲਜੀਤ ਸਿੰਘ ਢਿੱਲੋਂ,ਕੁਲਦੀਪ ਸਿੰਘ ਖਾਲਸਾ ਸੀ. ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਹਸਨਪੁਰ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਰਣਧੀਰ ਸਿੰਘ ਧੀਰਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਸਰਕਾਰੀ ਅਤੇ ਗੈਰ ਸਰਕਾਰੀ ਕਾਮਿਆਂ ਦੀ ਮੂਲ ਤਨਖ਼ਾਹ 'ਚ 15 ਫ਼ੀਸਦੀ ਦਾ ਵਾਧਾ ਕਰਨਾ ਸ਼ਲਾਘਾਯੋਗ-ਅਜੈ... ਅਗਲੀ ਖ਼ਬਰ ਮੈਸ ਪ੍ਰੋਲਾਈਫ ਹਸਪਤਾਲ 'ਚ ਆਰਥਰਾਈਟਿਸ ਇਲਾਜ ਲਈ ਨਵੀਨਤਮ ਆਧੁਨਿਕ ਸਹੂਲਤਾਂ ਮੁਹੱਈਆ-ਡਾ. ਮੁਨੀਸ਼ ਗੋਇਲ <br/>
Ad Position 24