08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਕੁਹਾੜਾ ਵਿਖੇ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

Ad Position 21
No active advertisement
ਅਜੀਤ ਡੈਸਕ 03-05-2026
ਕੁਹਾੜਾ, 2 ਮਈ (ਸੰਦੀਪ ਸਿੰਘ ਕੁਹਾੜਾ)-ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਇਕਾਈ ਕੁਹਾੜਾ ਵਲੋਂ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਜੰਡਿਆਲੀ ਦੀ ਅਗਵਾਈ ਵਿਚ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਵਿਚ ਇਲਾਕੇ ਦੇ ਅਧਿਆਪਕ, ਮਿਡ ਡੇ ਮੀਲ ਵਰਕਰ ਅਤੇ ਮਜ਼ਦੂਰ ਸ਼ਾਮਿਲ ਹੋਏ | ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ, ਪ੍ਰਵੀਨ ਕੁਮਾਰੀ ਸੂਬਾ ਕਮੇਟੀ ਮੈਂਬਰ ਮਿਡ ਡੇ ਮੀਲ ਯੂਨੀਅਨ ਪੰਜਾਬ ਅਤੇ ਤਰਕਸ਼ੀਲ ਆਗੂ ਗੁਰਿੰਦਰ ਸਿੰਘ ਜੰਡਿਆਲੀ ਨੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰਾਂ ਦੇ ਅੰਦੋਲਨ ਨੂੰ ਦਿਸ਼ਾ ਬੱਧ ਕਰਨ ਵਿਚ ਸ਼ਿਕਾਗੋ ਦੇ ਸ਼ਹੀਦਾਂ ਦਾ ਦੁਨੀਆਂ ਭਰ ਵਿਚ ਵਿਸ਼ੇਸ਼ ਸਥਾਨ ਹੈ | ਜਿਨ੍ਹਾਂ ਕਰ ਕੇ ਕੰਮ ਦੇ 8 ਘੰਟੇ ਤੈਅ ਹੋਏ, ਘੱਟੋ ਘੱਟ ਉਜਰਤ ਤੈਅ ਹੋਈ ਅਤੇ ਹਫ਼ਤਾਵਾਰੀ ਛੁੱਟੀ ਮਿਲਣੀ ਸ਼ੁਰੂ ਹੋਈ ਸੀ | ਇਸ ਮੌਕੇ ਜਥੇਬੰਦੀ ਦਾ ਝੰਡਾ ਲਹਿਰਾਉਣ ਉਪਰੰਤ ਮਜ਼ਦੂਰ ਸੰਘਰਸ਼ਾਂ ਦੌਰਾਨ ਸ਼ਹੀਦ ਹੋਏ ਸਾਥੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਸਮੇਂ ਹਰਪ੍ਰੀਤ ਸਿੰਘ ਸਾਹਨੇਵਾਲ, ਰਾਜ ਕੁਮਾਰ, ਗੁਰਿੰਦਰ ਸਿੰਘ ਜੰਡਿਆਲੀ, ਮਨਪ੍ਰੀਤ ਸਿੰਘ, ਰਾਜ ਕੁਮਾਰ, ਸੂਬਾ ਆਗੂ ਨਿਸ਼ਾ ਰਾਣੀ, ਪ੍ਰੀਤੀ ਕੁਮਾਰੀ, ਦਵਿੰਦਰ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਨਿਵੇਸ਼ ਦਿਵਸ ਸਮਾਰੋਹ ਅਗਲੀ ਖ਼ਬਰ ਅਨਾਜ ਮੰਡੀ 'ਚ 6.91 ਲੱਖ ਕੁਇੰਟਲ ਕਣਕ ਦੀ ਖ਼ਰੀਦ ਹੋਈ
Ad Position 24