ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੀਲਾ ਝੰਡਾ ਚੌਕ ਨੇੜਿਓਾ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰ ਇਕ ਨੌਜਵਾਨ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਵੰਸ਼ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਸੌਰਵ ਜਤਿਨ ਦੀਪਕ ਅਤੇ ਉਨ੍ਹਾਂ ਦੇ ਅੱਠ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤ ਪ੍ਰੇਮ ਲਾਲ ਨਾਲ ਨੀਲਾ ਝੰਡਾ ਚÏਕ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਆਏ | ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |