ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਬੈਂਕ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀਆਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਟੇਟ ਬੈਂਕ ਆਫ ਇੰਡੀਆ ਗਿੱਲ ਰੋਡ ਦੀ ਮੈਨੇਜਰ ਸੁਰਭੀ ਸਰਾਓਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਐਸ.ਐਸ.ਜੀ. ਫੈਬਰਿਕ ਜੁਨੇਜਾ ਮੇਨ ਮਾਰਕੀਟ ਜਨਕਪੁਰੀ ਦੇ ਪ੍ਰਬੰਧਕਾਂ ਗਗਨਦੀਪ ਜੁਨੇਜਾ, ਸ਼ਾਲਿਕਾ, ਪ੍ਰਦੀਪ ਗੁਪਤਾ, ਅਮਨ ਭਾਟੀਆ ਅਤੇ ਇਕ ਬੈਂਕ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਕਰਜ਼ ਦੇ ਮਾਮਲੇ ਵਿਚ ਬੈਂਕ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |