28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 04-05-2026
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮਨਿੰਦਰ ਸਿੰਘ ਉਰਫ਼ ਲੱਕੀ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਸਿਵਲ ਹਸਪਤਾਲ ਨੇੜੇ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਉਧਮ ਸਿੰਘ ਨਗਰ ਨੇੜੇ ਛਾਪਾਮਾਰੀ ਕਰਕੇ ਵਿਸ਼ਨੰੂ ਪ੍ਰਸ਼ਾਦ ਵਾਸੀ ਗੁਰਦੇਵ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਪੇਟੀਆਂ ਨਾਜਾਇਜ਼ ਸ਼ਰਾਬ, ਇਕ ਪੇਟੀ ਬੀਅਰ ਅਤੇ 10 ਹੋਰ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸਦੇ ਘਰ ਵਿਚ ਛਾਪਾਮਾਰੀ ਕਰਕੇ ਇਹ ਸ਼ਰਾਬ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਸ ਖ਼ਿਲਾਫ਼ ਵੀ ਕੇਸ ਕਰ ਲਿਆ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ¢ ਤੀਜੇ ਮਾਮਲੇ ਵਿਚ ਪੁਲਿਸ ਨੇ ਅੰਕੁਸ਼ ਵਾਸੀ ਜਸਪਾਲ ਬਾਂਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਸ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਵਿੱਕੀ ਕੁਮਾਰ ਵਾਸੀ ਗਾਂਧੀ ਕਾਲੋਨੀ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਾਜਾਇਜ਼ ਸ਼ਰਾਬ ਸਪਲਾਈ ਕਰਦੇ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ 'ਚ ਮੁੱਖ ਮੰਤਰੀ 'ਤੇ ਨਸ਼ਿਆਂ ਦੇ ਦੋਸ਼, ਨੌਜਵਾਨਾਂ ਲਈ ਗਲਤ ਸੰਦੇਸ਼-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਬੈਂਕ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਕਾਰੋਬਾਰੀਆਂ ਸਮੇਤ 6 ਖ਼ਿਲਾਫ਼ ਕੇਸ ਦਰਜ
Ad Position 24