28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਿਧਾਨ ਸਭਾ 'ਚ ਮੁੱਖ ਮੰਤਰੀ 'ਤੇ ਨਸ਼ਿਆਂ ਦੇ ਦੋਸ਼, ਨੌਜਵਾਨਾਂ ਲਈ ਗਲਤ ਸੰਦੇਸ਼-ਨਾਇਬ ਸਿੰਘ ਸੈਣੀ

Ad Position 21
No active advertisement
ਅਜੀਤ ਡੈਸਕ 04-05-2026

ਲੁਧਿਆਣਾ, 3 ਮਈ (ਭੁਪਿੰਦਰ ਸਿੰਘ ਬੈਂਸ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਯੁੱਧ ਜ਼ਮੀਨੀ ਪੱਧਰ 'ਤੇ ਨਜ਼ਰ ਨਹੀਂ ਆ ਰਿਹਾ ਹੈ ਅਤੇ ਇਹ ਮੁਹਿੰਮ ਵਧੇਰੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਿਤ ਰਹਿ ਗਈ ਹੈ | ਨਾਇਬ ਸਿੰਘ ਸੈਣੀ ਨੇ ਲੁਧਿਆਣਾ ਵਿਖੇ ਮਹਾਂਰਿਸ਼ੀ ਕਸ਼ਿਅਪ ਜਨਮ ਉਤਸਵ ਸਮਾਗਮ ਅਤੇ ਕਸ਼ਿਅਪ ਰਾਜਪੂਤ ਪਰਿਵਾਰ ਸੰਮੇਲਨ ਵਿਚ ਸ਼ਿਕਰਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਸੈਣੀ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਸ਼ਿਆਂ ਨਾਲ ਜੋ ਦੋਸ਼ ਲੱਗ ਰਹੇ ਹਨ, ਸੂਬੇ ਲਈ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਇਕ ਅਹਿਮ ਮੰਚ ਹੈ, ਜਿੱਥੇ ਸੂਬੇ ਦੇ ਵਿਕਾਸ ਲਈ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਅਤੇ ਵਪਾਰੀਆਂ ਤੇ ਲੋਕਾਂ ਲਈ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ 'ਤੇ ਹੀ ਨਸ਼ੇ ਨੰੂ ਲੈਕੇ ਸਵਾਲ ਖੜ੍ਹੇ ਹੋਣ, ਤਾਂ ਨੌਜਵਾਨ ਇਸ ਤੋਂ ਕੀ ਸਿੱਖਣਗੇ | ਉਨ੍ਹਾਂ 1 ਮਈ ਨੰੂ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਕੋਈ ਢੁੱਕਵੀਂ ਰਣਨੀਤੀ ਸਾਹਮਣੇ ਨਹੀ ਆਈ | ਉਨ੍ਹਾਂ ਅਨੁਸਾਰ ਇਹ ਮੁਹਿੰਮ ਸਿਰਫ ਰਾਜਨੀਤਿਕ ਬਿਆਨਬਾਜ਼ੀ ਬਣਕੇ ਰਹਿ ਗਈ ਹੈ | ਸੈਣੀ ਨੇ ਕਿਹਾ ਕਿ ਸੂਬੇ ਵਿਚ ਕਾਨੰੂਨ ਵਿਵਸਥਾ ਦੀ ਸਥਿਤੀ ਕਮਜ਼ੋਰ ਹੋ ਰਹੀ ਹੈ ਅਤੇ ਆਏ ਦਿਨ ਫਿਰੌਤੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇੰਡਸਟਰੀ ਪੰਜਾਬ ਛੱਡਕੇ ਜਾ ਰਹੀ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਘੱਟ ਰਹੇ ਹਨ | ਕਿਸਾਨੀ ਮੁੱਦੇ ਤੇ ਗੱਲ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਫਸਲਾਂ ਦੇ ਕੁਦਰਤੀ ਤੌਰ 'ਤੇ ਖਰਾਬ ਹੋਣ ਤੇ ਕਿਸਾਨਾਂ ਨੰੂ ਮੁਆਵਜਾ ਦਿੱਤਾ ਜਾਵੇਗਾ | ਪਰ ਉਹ ਨਹੀਂ ਦਿੱਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ੳਬੀਸੀ ਵਰਗ ਦੇ ਅਧਿਕਾਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੰੂ ਬਣਦੇ ਹੱਕ ਨਹੀ ਦਿੱਤੇ ਜਾ ਰਹੇ ਹਨ | ਇਸ ਦੌਰਾਨ ਉਨ੍ਹਾਂ ਨੇ ਸੰਦੀਪ ਪਾਠਕ ਨਾਲ ਜੁੜੇ ਮਾਮਲੇ ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਇਹ ਸਾਰੇ ਮਾਮਲੇ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਵਲੋਂ ਵਿਕਾਸੀ ਕੰਮ ਕੀਤੇ ਜਾ ਰਹੇ ਹਨ | ਜਦਕਿ ਪੰਜਾਬ ਵਿਚ ਹਾਲਾਤ ਇਸਦੇ ਉਲਟ ਹਨ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਤੋ ਦੁੱਖੀ ਹੋ ਚੁੱਕੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਇਸ ਸਰਕਾਰ ਨੂੰ ਸੱਤਾ ਵਿਚੋਂ ਬਾਹਰ ਕੱਢਣ ਲਈ ਉਤਾਵਲੇ ਹਨ ਤੇ ਸੂਬੇ ਦੇ ਵਿਕਾਸ ਲਈ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ | ਇਸ ਮੌਕੇ ਸੀਨੀਅਰ ਭਾਜਪਾ ਆਗੂ ਅਨਿਲ ਸਰੀਨ, ਗੁਰਦੇਵ ਸ਼ਰਮਾ ਦੇਬੀ, ਅਮਰਜੀਤ ਸਿੰਘ ਟਿੱਕਾ, ਜੀਵਨ ਗੁਪਤਾ, ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ ਤੇ ਕਸ਼ਿਅਪ ਪਰਿਵਾਰ ਦੇ ਆਗੂ ਤੇ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਲੁਧਿਆਣਾ ਦੌਰੇ ਦੌਰਾਨ ਨਾਇਬ ਸਿੰਘ ਸੈਣੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ
Ad Position 24